ਸਰਕਾਰੀ ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਅੰਤਰਰਾਸਟਰੀ ਮਹਿਲਾ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
Publish Date: Mon, 16 Mar 2026 04:06 PM (IST)
Updated Date: Tue, 17 Mar 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਅਗਵਾਈ ਹੇਠ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ, ਜਿਸ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਔਰਤ ਦੀ ਮੌਜੂਦਾ ਸਥਿਤੀ ਅਤੇ ਔਰਤ ਦੇ ਸ਼ਕਤੀਕਰਨ ਦੇ ਸੰਬੰਧ ਵਿੱਚ ਕਵਿਤਾਵਾਂ, ਗੀਤ, ਭਾਸ਼ਣ, ਪੀ.ਪੀ.ਟੀ ਪ੍ਰੇਜ਼ਨਟੇਸ਼ਨ ਅਤੇ ਪੋਸਟਰ ਮੇਕਿੰਗ ਰਾਹੀਂ ਪੂਰੇ ਉਤਸ਼ਾਹ ਨਾਲ ਭਾਗ ਲਿਆ। ਪੋਸਟਰ ਮੇਕਿੰਗ ਮੁਕਾਬਲੇ ਵਿਚੋਂ ਬੀ ਭਾਗ ਪਹਿਲਾ ਦੀ ਵਿਦਿਆਰਥਣ ਖੁਸ਼ੀ ਨੇ ਪਹਿਲਾ ਸਥਾਨ, ਬੀ ਭਾਗ ਪਹਿਲਾ ਦੀ ਵਿਦਿਆਰਥਣ ਸੰਦੀਪ ਕੌਰ ਨੇ ਦੂਜਾ ਸਥਾਨ ਅਤੇ ਬੀ ਭਾਗ ਦੂਜਾ ਦੀ ਵਿਦਿਆਰਥਣ ਅਨਮੋਲਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਸੰਬੋਧਨ ਕਰਦੇ ਹੋਇਆਂ ਕਾਲਜ ਦੇ ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਅੱਜ ਦੇ ਇਸ ਮਹੱਤਵਪੂਰਨ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਰਾਸ਼ਟਰ ਨਿਰਮਾਣ ਵਿਚ ਔਰਤ ਦੀ ਭੂਮਿਕਾ ਸ਼ਲਾਘਾਯੋਗ ਹੈ। ਇਸ ਮੌਕੇ ਤੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।