ਭਾਜਪਾ ਆਗੂਆਂ ਨੇ ਕੇਂਦਰ ਸਰਕਾਰ ਦੇ ਬਜਟ ਦੀ ਕੀਤੀ ਸ਼ਲਾਘਾ
ਟੋਨੀ ਸ਼ਰਮਾ, ਜਸਪਾਲ ਪੰਜਗਰਾਈਂ ਤੇ ਰਾਮ ਅਵਤਾਰ ਵਰਮਾ ਨੇ ਬਜਟ ਦੀ ਕੀਤੀ ਸ਼ਲਾਘਾ
Publish Date: Wed, 04 Feb 2026 06:02 PM (IST)
Updated Date: Thu, 05 Feb 2026 04:05 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਕੱਲ੍ਹ ਸੰਸਦ ’ਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਲਗਾਤਾਰ 9ਵੀਂ ਵਾਰ ਬਜਟ ਪੇਸ਼ ਕਰਕੇ ਇਤਿਹਾਸ ਰਚਿਆ ਗਿਆ ਹੈ। ਬਜਟ ਦੀ ਸ਼ਲਾਘਾ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰਨੀ ਮੈਂਬਰ ਤੇ ਮਨ ਕੀ ਬਾਤ ਪੰਜਾਬ ਦੇ ਸਹਿ ਸੰਯੋਜਕ ਸੰਦੀਪ ਕੁਮਾਰ ‘ਟੋਨੀ ਸ਼ਰਮਾ’ ਜੈਤੋ, ਭਾਰਤੀ ਜਨਤਾ ਪਾਰਟੀ ਐੱਸ.ਸੀ. ਮੋਰਚਾ ਪੰਜਾਬ ਦੇ ਸਕੱਤਰ ਜਸਪਾਲ ਸਿੰਘ ਪੰਜਗਰਾਈਂ ਅਤੇ ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਰਾਮ ਅਵਤਾਰ ਵਰਮਾ ਨੇ ਕਿਹਾ ਕਿ 2026-27 ਦੇ ਪੇਸ਼ ਕੀਤੇ ਬਜਟ ਵਿਚ ਨੌਜਵਾਨਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਗਿਆ ਹੈ, ਉਥੇ ਹੀ ਛੋਟੇ ਵਪਾਰੀਆਂ ਅਤੇ ਕਿਸਾਨਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਗਿਆ ਹੈ। ਭਾਜਪਾ ਆਗੂਆਂ ਨੇ ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਇਸ ਬਜਟ ਵਿੱਚ ਖ਼ਾਸ ਧਿਆਨ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਤੇਜ਼ੀ ਨਾਲ ਤਰੱਕੀ ਦੇ ਰਾਹ ਵੱਲ ਅੱਗੇ ਵਧ ਰਿਹਾ ਹੈ। ਪੇਸ਼ ਕੀਤੇ ਗਏ ਬਜਟ ਵਿਚ ਜਿੱਥੇ ਆਮ ਵਰਤੋਂ ਦੀਆਂ ਵਸਤਾਂ ਤੋਂ ਇਲਾਵਾ ਜ਼ਰੂਰੀ ਦਵਾਈਆਂ ਨੂੰ ਟੈਕਸ ਵਿਚੋਂ ਛੋਟ ਦਿੱਤੀ ਗਈ ਹੈ, ਉੱਥੇ ਹੀ ਰੱਖਿਆ ਖੇਤਰ ਵੱਲ ਵੀ ਇਸ ਬਜਟ ਵਿਚ ਖ਼ਾਸ ਧਿਆਨ ਰੱਖਿਆ ਗਿਆ ਹੈ ਅਤੇ ਚੁਨੌਤੀਆਂ ਦੇ ਬਾਵਜੂਦ ਦੇਸ਼ ਨੂੰ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣਾਇਆ ਹੈ। ਇਹ ‘ਬਜਟ’ ਸਪੱਸ਼ਟ ਕਰਦਾ ਹੈ ਕਿ ਭਾਜਪਾ ਸਰਕਾਰ ਦੇਸ਼ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰਦੀ। ਵਿਰੋਧੀ ਧਿਰਾਂ ਦੀ ਆਲੋਚਨਾ ਸਿਰਫ਼ ਰਾਜਨੀਤੀ ਤੱਕ ਸੀਮਤ ਹੈ, ਜਦਕਿ ਇਹ ਬਜਟ ਆਉਣ ਵਾਲੇ ਸਾਲਾਂ ਵਿਚ ਦੇਸ਼ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਬਣਾਏਗਾ।