- ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ

- ਪਹਿਲੇ ਪੜਾਅ ਵਿੱਚ ਮਸ਼ੀਨਰੀ ਤੇ 278 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ

ਹਰਪ੍ਰਰੀਤ ਸਿੰਘ ਚਾਨਾ ਫਰੀਦਕੋੋਟ:-ਸੂਬੇ ਨੂੰ ਪਰਾਲੀ, ਕਣਕ ਦੇ ਨਾੜ ਨੂੰ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿੱਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 278 ਕਰੋੜ ਰੁਪਏ ਦੀ ਸਬਸਿਡੀ ਨਾਲ ਮੁਹੱਈਆ ਕਰਵਾਏ ਜਾ ਰਹੇ ਇਹ ਖੇਤੀ ਸੰਦ ਫ਼ਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸਹਾਈ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੁਮਾਰ ਸੌੌਰਭ ਰਾਜ, ਆਈ.ਏ.ਐਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋੋਂ ਕਿਸਾਨਾਂ ਨੂੰ ਖੇਤੀ ਸੰਦਾਂ 'ਤੇ 50 ਫੀਸਦੀ ਤੋਂ ਲੈ ਕੇ 80 ਫੀਸਦੀ ਤਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਤਹਿਤ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਜਦਕਿ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿੱਚ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਆਲਾ ਦਰਜੇ ਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ਜਿਸ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋੋਂ ਪਹਿਲੇ ਪੜਾਅ ਅਧੀਨ ਵਿਅਕਤੀਗਤ ਤੌਰ 'ਤੇ ਅਰਜ਼ੀਆਂ ਦੇਣ ਵਾਲੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ 'ਤੇ 15000 ਮਸ਼ੀਨਾਂ ਦਿੱਤੀਆਂ ਜਾ ਰਹੀਆਂ ਜਦਕਿ 2200 ਕਿਸਾਨਾਂ ਗਰੁੱਪਾਂ/ਸਹਿਕਾਰੀ ਸਭਾਵਾਂ ਨੂੰ ਫਾਰਮ ਮਸ਼ੀਨਰੀ ਬੈਂਕ ਬਣਾ ਕੇ ਕਸਟਮ ਹਾਇੰਰਿੰਗ ਸੈਂਟਰ ਵਜੋਂ ਵਰਤਣ ਲਈ 80 ਫੀਸਦੀ ਸਬਸਿਡੀ 'ਤੇ 13000 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ 15 ਸਤੰਬਰ, 2019 ਤੋਂ ਪਹਿਲਾਂ ਕਿਸਾਨਾਂ ਤੱਕ ਮਸ਼ੀਨਰੀ ਪਹੁੰਚਾਉਣ ਦਾ ਟੀਚਾ ਹਾਸਲ ਕਰਨ ਲਈ ਪੂਰੀ ਤਰਾਂ ਤਿਆਰ ਹੈ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਣ ਦੇ ਮਾੜੇ ਪ੍ਰਭਾਵ ਬਾਰੇ ਜਾਣੂੰ ਕਰਨ ਲਈ ਸੂਚਨਾ, ਸਿੱਖਿਆ ਤੇ ਸੰਚਾਰ ਬਾਰੇ ਗਤੀਵਿਧੀਆਂ ਵੀ ਆਰੰਭੀਆਂ ਹੋਈਆਂ ਹਨ। ਇਸ ਜਾਗਰੂਕਾ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸੰਦਾਂ ਦੀ ਪ੍ਰਦਰਸ਼ਨੀ ਕਰਨਾ ਹੈ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ ਪਾਈ ਜਾ ਸਕੇ ਜਿਸ ਨਾਲ ਲੋਕਾਂ ਨੂੰ ਸਿਹਤਮੰਦੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ। ਇਸ ਮੌਕੇ ਡਾ. ਅਮਨਦੀਪ ਕੇਸ਼ਵ ਪ੍ਰਰਾਜੈਕਟ ਡਾਇਰੈਕਟਰ ਆਤਮਾ ਨੇ ਦੱਸਿਆ ਕਿ ਸਾਲ 2018-19 ਦੌਰਾਨ ਵੀ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਰਾਜ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ 'ਤੇ 28,609 ਖੇਤੀ ਮਸ਼ੀਨਾਂ ਦਿੱਤੀਆਂ ਸਨ ਜਿੰਨਾਂ ਵਿੱਚ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿੱਚ 50 ਫੀਸਦੀ ਸਬਸਿਡੀ 'ਤੇ 12075 ਮਸ਼ੀਨਾਂ ਜਦਕਿ ਸਹਿਕਾਰੀ ਸਭਾਵਾਂ ਅਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ 'ਤੇ 16534 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ।