ਪੰਜਾਬ ਬਚਾਓ ਯਾਤਰਾ ਦੀ ਤਿਆਰੀ ਜ਼ੋਰਾਂ ’ਤੇ
ਫ਼ਰੀਦਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' ਨੂੰ ਲੈ ਕੇ ਤਿਆਰੀਆਂ ਤੇਜ਼;
Publish Date: Sun, 15 Mar 2026 04:24 PM (IST)
Updated Date: Mon, 16 Mar 2026 04:01 AM (IST)

ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਸਿਖਰਾਂ 'ਤੇ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ 'ਪੰਜਾਬ ਬਚਾਓ ਯਾਤਰਾ' ਤਹਿਤ ਫ਼ਰੀਦਕੋਟ ਵਿੱਚ ਇੱਕ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼ਹਿਰ ਦੇ ਮੁੱਖ ਚੌਕਾਂ ਅਤੇ ਸੜਕਾਂ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂਆਂ ਦੇ ਵੱਡੇ-ਵੱਡੇ ਹੋਰਡਿੰਗਜ਼ ਅਤੇ ਪੋਸਟਰ ਲਗਾਏ ਗਏ ਹਨ। ਮੁੱਖ ਨਾਅਰਾ: "ਪੰਜਾਬ ਦੀ ਤਰੱਕੀ ਮੁੜ ਸ਼ੁਰੂ ਕਰਵਾਓ" ਦਾ ਸੁਨੇਹਾ ਦਿੱਤਾ ਜਾ ਰਿਹਾ ਹੈ ਇਹ ਪ੍ਰੋਗਰਾਮ 16 ਮਾਰਚ 2026 ਨੂੰ ਫ਼ਰੀਦਕੋਟ ਦੀ ਦਾਣਾ ਮੰਡੀ ਵਿਖੇ ਹੋਣ ਜਾ ਰਿਹਾ ਹੈ। 16 ਮਾਰਚ ਨੂੰ ਸੁਖਬੀਰ ਬਾਦਲ ਦੀ ਫਰੀਦਕੋਟ ਰੈਲੀ ਬਾਰੇ, ਪਰਮਬੰਸ ਸਿੰਘ ਬੰਟੀ ਰੋਮਾਣਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਅਤੇ ਹਲਕਾ ਇੰਚਾਰਜ ਫਰੀਦਕੋਟ ਨੇ ਪਾਰਟੀ ਵਰਕਰਾਂ ਨੂੰ ਰੈਲੀ ਨੂੰ ਇਤਿਹਾਸਕ ਅਤੇ ਸਫਲ ਬਣਾਉਣ ਲਈ ਇੱਕ ਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਬਹੁਤ ਉਤਸ਼ਾਹ ਦਿਖ ਰਿਹਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਮੌਜੂਦਾ ਹਾਲਾਤ ਤੋਂ ਸੂਬੇ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਰੈਲੀ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 16 ਅਪ੍ਰੈਲ ਨੂੰ ਹੋਣ ਵਾਲੀ ਇਹ ਰੈਲੀ ਫਰੀਦਕੋਟ ਦੇ ਫਿਰੋਜ਼ਪੁਰ ਰੋਡ 'ਤੇ ਸਥਿਤ ਨਵੀਂ ਅਨਾਜ ਮੰਡੀ ਵਿਖੇ ਆਯੋਜਿਤ ਕੀਤੀ ਜਾਵੇਗੀ। ਸਥਾਨਕ ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਇਸ ਯਾਤਰਾ ਦਾ ਮਕਸਦ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸੂਬੇ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣਾ ਹੈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਆਮ ਲੋਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ।