
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

80ਵੇਂ ਆਜ਼ਾਦੀ ਦਿਵਸ ਮੌਕੇ ਪ੍ਰੋਫੈਸਰ ਮਨਿੰਦਰ ਕੌਰ ਵਿਰਕ ਨੂੰ ਵਧੀਆ ਸਿੱਖਿਆ ਸੇਵਾਵਾਂ ਲਈ ਕੀਤਾ ਸਨਮਾਨਿਤ

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : 80ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਦੀ ਪ੍ਰੋਫੈਸਰ ਮਨਿੰਦਰ ਕੌਰ ਵਿਰਕ ਨੂੰ ਸਿੱਖਿਆ ਦੇ ਖੇਤਰ ਵਿੱਚ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ, ਸਮਰਪਿਤ ਅਤੇ ਪ੍ਰਸ਼ੰਸਾਯੋਗ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮਾਣਮੱਤੇ ਸਨਮਾਨ ਨਾਲ ਕਾਲਜ ਦੇ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਵਿੱਚ ਵੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਪ੍ਰੋਫੈਸਰ ਮਨਿੰਦਰ ਕੌਰ ਵਿਰਕ ਨੂੰ ਉਨ੍ਹਾਂ ਦੀਆਂ ਸਿੱਖਿਆ ਪ੍ਰਤੀ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ, ਵਿਦਿਆਰਥੀਆਂ ਦੀ ਅਕਾਦਮਿਕ ਅਤੇ ਸਰਵਪੱਖੀ ਤਰੱਕੀ ਲਈ ਕੀਤੇ ਜਾ ਰਹੇ ਯਤਨਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀ ਲਗਨ, ਮਿਹਨਤ ਅਤੇ ਵਿਦਿਆਰਥੀਆਂ ਪ੍ਰਤੀ ਸਮਰਪਣ ਨੂੰ ਦੇਖਦਿਆਂ ਇਹ ਸਨਮਾਨ ਉਨ੍ਹਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਪ੍ਰੋਫੈਸਰ ਮਨਿੰਦਰ ਕੌਰ ਵਿਰਕ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਚੰਗੇ ਭਵਿੱਖ ਲਈ ਲਗਾਤਾਰ ਪ੍ਰੇਰਿਤ ਕੀਤਾ ਹੈ। ਉਹ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ ਲਈ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੰਦੇ ਹਨ। ਸਨਮਾਨ ਪ੍ਰਾਪਤ ਕਰਨ ਉਪਰੰਤ ਪ੍ਰੋਫੈਸਰ ਮਨਿੰਦਰ ਕੌਰ ਵਿਰਕ ਨੇ ਕਿਹਾ ਕਿ ਆਜ਼ਾਦੀ ਦਿਵਸ ਵਰਗੇ ਮਹੱਤਵਪੂਰਨ ਰਾਸ਼ਟਰੀ ਦਿਹਾੜੇ ਮੌਕੇ ਮਿਲਿਆ ਇਹ ਸਨਮਾਨ ਉਨ੍ਹਾਂ ਲਈ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਲਈ ਸਭ ਤੋਂ ਵੱਡੀ ਪ੍ਰਾਪਤੀ ਉਸ ਦੇ ਵਿਦਿਆਰਥੀਆਂ ਦੀ ਸਫਲਤਾ ਅਤੇ ਉਨ੍ਹਾਂ ਦਾ ਚੰਗੇ ਨਾਗਰਿਕ ਬਣਨਾ ਹੈ। ਇਹ ਸਨਮਾਨ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਅਤੇ ਸਮਰਪਣ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਨੇ ਇਸ ਸਨਮਾਨ ਲਈ ਜ਼ਿਲ੍ਹਾ ਪ੍ਰਸ਼ਾਸਨ, ਪ੍ਰਬੰਧਕਾਂ ਅਤੇ ਸਾਰੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਆਪਕ ਦੀਆਂ ਪ੍ਰਾਪਤੀਆਂ ਦੇ ਪਿੱਛੇ ਵਿਦਿਆਰਥੀਆਂ, ਸਹਿਕਰਮੀ ਅਧਿਆਪਕਾਂ ਅਤੇ ਸੰਸਥਾ ਦਾ ਸਹਿਯੋਗ ਮਹੱਤਵਪੂਰਨ ਹੁੰਦਾ ਹੈ।