- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਟਕਪੂਰਾ ਸ਼ਹਿਰ ਦੇ ਸੀਵਰੇਜ ਨਿਕਾਸ ਲਈ 18 ਕਰੋੜ ਰੁਪਏ ਦਾ ਪ੍ਰੋਜੈਕਟ ਮਨਜ਼ੂਰ

ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਸ਼ਹਿਰ ਵਿੱਚ ਸੀਵਰੇਜ ਦੇ ਨਿਕਾਸ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਸਰਕਾਰ ਵੱਲੋਂ ਲਗਭਗ 18 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸੀਵਰੇਜ ਪਾਈਪ ਲਾਈਨ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ। ਇਸ ਮਹੱਤਵਪੂਰਨ ਵਿਕਾਸ ਨਾਲ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਅਗਲੇ ਹਫ਼ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰੱਖਿਆ ਜਾਵੇਗਾ। ਇਲਾਕਾ ਨਿਵਾਸੀਆਂ ਨੇ ਇਸ ਵੱਡੀ ਸਹੂਲਤ ਲਈ ਸਪੀਕਰ ਸੰਧਵਾਂ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਹੈ। ਜਾਣਕਾਰੀ ਅਨੁਸਾਰ ਦੇਵੀ ਵਾਲਾ ਰੋਡ ਉੱਪਰ ਸਥਿਤ 8 ਐਮਐਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਤੋਂ ਟ੍ਰੀਟ ਹੋਇਆ ਸੀਵਰੇਜ ਪਾਣੀ ਪੁਰਾਣੇ ਸਲੱਜ ਕੈਰੀਅਰ ਰਾਹੀਂ ਭੇਜਿਆ ਜਾਂਦਾ ਸੀ, ਜੋ ਬਹੁਤ ਜ਼ਿਆਦਾ ਜਰਜਰ ਹੋ ਚੁੱਕਾ ਸੀ। ਇਸ ਕਾਰਨ ਅਕਸਰ ਪਾਈਪ ਲਾਈਨ ਟੁੱਟ ਜਾਣ ਨਾਲ ਗੰਦਾ ਪਾਣੀ ਨਾਲ ਲੱਗਦੇ ਖੇਤਾਂ ਵਿੱਚ ਭਰ ਜਾਂਦਾ ਸੀ, ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਤੋਂ ਇਲਾਵਾ, ਸ਼ਹਿਰ ਕੋਟਕਪੂਰਾ ਵਿੱਚ ਵੀ ਸੀਵਰੇਜ ਪਾਣੀ ਦੇ ਓਵਰਫਲੋ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਆ ਰਹੀਆਂ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਰਾਈਜ਼ਿੰਗ ਮੇਨ ਦਾ ਕੰਮ ਅਲਾਟ ਹੋ ਚੁੱਕਾ ਹੈ ਅਤੇ ਇਸ ਲਈ ਲੋੜੀਂਦੀ ਪਾਈਪ ਲਾਈਨ ਸਾਈਟ