- ਮਾਮਲਾ ਮਹਿਲਾ ਡਾਕਟਰ ਨਾਲ ਹੋਏ ਦੁਰਵਿਵਹਾਰ ਦਾ...

- ਜੱਥੇਬੰਦੀਆਂ ਵੱਲੋਂ ਕਾਰਵਾਈ ਕਰਵਾਉਣ ਦੀ ਕੀਤੀ ਮੰਗ

ਹਰਪ੍ਰੀਤ ਸਿੰਘ ਚਾਨਾ, ਫਰੀਦਕੋਟ : ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਸੀਨੀਅਰ ਡਾਕਟਰ, ਵਾਈਸ ਚਾਂਸਲਰ ਤੇ ਛੇੜਛਾੜ ਦਾ ਮਾਮਲਾ ਦਰਜ ਕਰਾਉਣ ਲਈ ਐਕਸ਼ਨ ਕਮੇਟੀ ਵੱਲੋਂ ਪੱਕਾ ਧਰਨਾ ਚੌਥੇ ਦਿਨ 'ਚ ਸ਼ਾਮਲ ਹੋ ਗਿਆ ਹੈ। ਇਸ ਮੌਕੇ ਕਵੀਸ਼ਰੀ ਜਥਾ ਰਸੂਲਪੁਰ ਵੱਲੋਂ ਇਨਕਲਾਬੀ ਕਵੀਸ਼ਰੀਆਂ ਪੇਸ਼ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਕਸ਼ਨ ਕਮੇਟੀ ਵਲੋਂ 26 ਨਵੰਬਰ ਨੂੰ ਵੱਡੇ ਪੱਧਰ 'ਤੇ ਡੀਸੀ ਦਫ਼ਤਰ ਫਰੀਦਕੋਟ ਦਾ ਿਘਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਐਕਸ਼ਨ ਕਮੇਟੀ ਦੇ ਆਗੂ ਗੁਰਪਾਲ ਸਿੰਘ ਨੰਗਲ, ਲਾਲ ਸਿੰਘ ਗੋਲੇਵਾਲਾ, ਕੇਸ਼ਵ ਆਜ਼ਾਦ, ਗੁਰਦਿਆਲ ਭੱਟੀ, ਅਸ਼ੋਕ ਕੌਸ਼ਲ, ਜਤਿੰਦਰ ਕੁਮਾਰ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ 'ਚ ਮਹਿਲਾ ਡਾਕਟਰ ਨਾਲ ਛੇੜਛਾੜ ਕਰਨ ਵਾਲੇ ਸੀਨੀਅਰ ਡਾਕਟਰ ਤੇ ਉਸਨੂੰ ਸ਼ਹਿ ਦੇਣ ਵਾਲੇ ਵਾਈਸ ਚਾਂਸਲਰ ਖਿਲਾਫ ਮਾਮਲਾ ਦਰਜ ਕਰਾਉਣ ਲਈ ਪੱਕੇ ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸਨੂੰ ਮੱਦੇਨਜ਼ਰ ਰੱਖਦੇ ਹੋਏ ਐਕਸ਼ਨ ਕਮੇਟੀ ਦੇ ਆਗੂਆਂ ਨੇ 26 ਨਵੰਬਰ ਨੂੰ ਵੱਡੇ ਪੱਧਰ 'ਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਿਘਰਾਓ ਕਰਨ ਦਾ ਐਲਾਨ ਕੀਤਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸਾਹਿਲਦੀਪ ਸਿੰਘ ਤੇ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਿਢੱਲਵਾਂ ਨੇ ਕਿਹਾ ਕਿ ਪ੍ਰਸ਼ਾਸਨ ਜਾਣ ਬੁੱਝ ਕੇ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਤੇ ਦੋਸ਼ੀਆਂ ਨੂੰ ਬਚਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਜਿਸ ਦੇ ਰੋਸ ਵਜੋਂ ਐਕਸ਼ਨ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਦਾ ਿਘਰਾਓ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਕੌਰ, ਹਰਵੀਰ ਕੌਰ, ਮਨਦੀਪ ਕੌਰ, ਸਾਗਰ ਸਿੰਘ, ਧਰਮਿੰਦਰ ਸਿੰਘ, ਸਦੀਕ ਮੁਹੰਮਦ , ਅਨਮੋਲਦੀਪ ਸਿੰਘ, ਗੁਰਜੀਤ ਸਿੰਘ, ਸੁਖਪ੍ਰੀਤ ਸਿੰਘ ਮੌੜ ਆਦਿ ਸ਼ਾਮਿਲ ਸਨ।

19ਐਫਡੀਕੇ 119:- ਜਿਨਸੀ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਰੋਸ ਪ੍ਰਦਰਸ਼ਨ ਕਰਦੇ ਹੋਏ।