
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਫਰੀਦਕੋਟ ਵਿੱਚ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਉਲੀਕੇ ਗਏ ਮਹਾਂਬੰਦ ਅਤੇ ਰੋਸ ਧਰਨੇ ਦੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ 27 ਅਗਸਤ ਦਿਨ ਵੀਰਵਾਰ ਨੂੰ ਫਰੀਦਕੋਟ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬਾਅਦ ਵਿੱਚ ਡੀ.ਸੀ. ਦਫਤਰ ਤੋਂ ਲੈ ਕੇ ਝੰਡਾ ਚੌਂਕ ਤੱਕ ਰੋਸ ਮਾਰਚ ਕੀਤਾ ਗਿਆ। ਜੱਥੇਬੰਦੀਆਂ ਦੇ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸਮੂਹ ਮੁਲਾਜ਼ਮਾਂ ਦਾ ਪੂਰਾ ਬਣਦਾ ਮਹਿੰਗਾਈ ਭੱਤਾ ਜ਼ਾਰੀ ਕਰਨ, 17-07-2020 ਅਤੇ 15-01-2015 ਦੇ ਮਾਰੂ ਪੱਤਰ ਨੂੰ ਰੱਦ ਕਰਨ, ਪੁਰਾਣੀ ਪੈਨਸ਼ਨ ਲਈ 2022 ਵਿੱਚ ਜ਼ਾਰੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ, ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਮੰਗਾਂ ਦੇ ਪੂਰਾ ਕਰਵਾਉਣ ਤੱਕ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ |ਇਸ ਮੌਕੇ ਆਗੂ ਜਤਿੰਦਰ ਸਿੰਘ ਪੀ.ਐਸ.ਐਸ.ਐਫ., ਸੁਖਵਿੰਦਰ ਸਿੰਘ ਸੁੱਖੀ ਡੀ.ਟੀ.ਐਫ. ਫਰੀਦਕੋਟ, ਅਮਰੀਕ ਸਿੰਘ, ਧਰਮਿੰਦਰ ਸਿੰਘ ਐੱਮ.ਸੀ.ਯੂ., ਇੰਦਰਜੀਤ ਖੀਵਾ, ਡਾ. ਗਗਨ, ਹਰਪ੍ਰੀਤ ਸਿੰਘ ਟੀ.ਐਸ.ਯੂ., ਨਵਿੰਦਰ ਪਾਲ ਸਿੰਘ ਐਗਰੀਕਲਚਰ ਡਿਪਾਰਟਮੈਂਟ, ਬਖਸ਼ੀਸ਼ ਸਿੰਘ ਪੀ.ਐਸ.ਐਮ.ਯੂ., ਰਵੀਇੰਦਰ ਸਿੰਘ ਘਾਲੀ, ਗਗਨ ਪਾਹਵਾ, ਇੰਦਰਜੀਤ ਸਿੰਘ ਖੀਵਾ, ਨਵਪ੍ਰੀਤ ਸਿੰਘ ਡੀ.ਐਮ.ਐਫ., ਲਖਵਿੰਦਰ ਕੌਰ, ਹਰਮਨਪ੍ਰੀਤ ਕੌਰ ਗਿੱਲ, ਮਨਜੀਤ ਕੌਰ, ਵਿਕਰਮਜੀਤ ਸਿੰਘ ਢਿੱਲੋ, ਆਸ਼ਾ, ਸਿਮਰਜੀਤ ਸਿੰਘ, ਜਤਿੰਦਰ ਕੁਮਾਰ ਹੰਸ ਅਤੇ ਸੁਖਮੰਦਰ ਸਿੰਘ ਗਿੱਲ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਆਏ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ।ਇਸ ਮੌਕੇ ਮੁੱਖ ਮੰਤਰੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਮੁਲਤਵੀ ਕਰਨ ਦੇ ਫੈਸਲੇ ਨੂੰ ਆੜੇ ਹੱਥੀਂ ਲੈਂਦਿਆਂ ਮੁਲਾਜਮਾਂ ਵੱਲੋਂ ਸਰਕਾਰ ਵਿਰੁੱਧ ਹੋਰ ਤਕੜੇ ਸੰਘਰਸ਼ ਦੀ ਚੇਤਾਵਨੀ ਦਿੱਤੀ ਗਈ।ਇਸ ਰੋਸ ਪ੍ਰਦਰਸ਼ਨ ਵਿੱਚ ਸਾਰੇ ਜਿਲ੍ਹੇ ਦੇ ਮੁਲਾਜ਼ਮਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।