ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀਆਂ ਰੋਸ ਰੈਲੀਆਂ
ਸੰਯੁਕਤ ਕਿਸਾਨ ਪਿੰਡ ਚਹਿਲ ਅਤੇ ਹੋਰਨਾਂ ਪਿੰਡਾਂ ਵਿੱਚ ਕੇਂਦਰ ਸਰਕਾਰ ਖਿਲਾਫ ਕੀਤੀਆਂ ਰੋਸ ਰੈਲੀਆਂ
Publish Date: Sat, 03 Jan 2026 06:04 PM (IST)
Updated Date: Sun, 04 Jan 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਸੰਯੁਕਤ ਕਿਸਾਨ ਮੋਰਚੇ ਦੇ ਉਲੀਕੇ ਹੋਏ ਪ੍ਰੋਗਰਾਮ ਤਹਿਤ ਸੰਯੁਕਤ ਕਿਸਾਨ ਮੋਰਚਾ,ਟਰੇਡ ਯੂਨੀਅਨਾਂ ਅਤੇ ਭਰਾਤਰੀ ਜਥੇਬੰਦੀਆਂ ਬਲਾਕ ਕੋਟਕਪੂਰਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਬਿੱਲ ਜਿਵੇਂ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ 2025, ਮਨਰੇਗਾ ਦਾ ਨਾਮ ਬਦਲ ਕੇ ਮਜ਼ਦੂਰਾਂ ਦੇ ਹੱਕ ਖੋਹਣੇ, 44 ਕਿਰਤ ਕਾਨੂੰਨ ਤੋੜ ਕੇ ਚਾਰ ਲੇਬਰ ਕੋਡ ਲਿਆਉਣਾ ਆਦਿ ਮੰਗਾਂ ਨੂੰ ਲੈ ਕੇ ਪਿੰਡ ਚਹਿਲ, ਕੋਟ ਸੁਖੀਆ, ਔਲਖ, ਜਿਉਣ ਵਾਲਾ ਅਤੇ ਸਿਬੀਆਂ ਆਦਿ ਪਿੰਡਾਂ ਵਿੱਚ ਰੋਸ ਰੈਲੀਆਂ ਕਰਕੇ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਗਿਆ ਜਿਸ ਵਿੱਚ ਪਿੰਡਾਂ ਦੇ ਲੋਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਕੇਂਦਰ ਦੀ ਮੋਦੀ ਸਰਕਾਰ ਨੇ ਇਹ ਬਿੱਲ ਰੱਦ ਨਾ ਕੀਤੇ ਤਾਂ ਇੱਕ ਝੰਡੇ ਥੱਲੇ ਇਕੱਠੇ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਤਿੱਖੇ ਸੰਘਰਸ਼ ਵਿੱਡੇ ਜਾਣਗੇ ਅਤੇ ਇਸੇ ਲੜੀ ਤਹਿਤ 16 ਜਨਵਰੀ ਨੂੰ ਡੀ.ਸੀ ਦਫਤਰ ਫਰੀਦਕੋਟ ਵਿਖੇ ਭਰਮੇ ਇਕੱਠ ਨੂੰ ਲੈ ਕੇ ਪਹੁੰਚਣ ਦੀ ਅਪੀਲ ਕੀਤੀ। ਇਸ ਝੰਡਾ ਮਾਰਚ ਵਿੱਚ ਬੀਕੇਯੂ ਕੌਮੀ ਕਿਸਾਨ ਯੂਨੀਅਨ, ਬੀਕੇਯੂ ਕਾਦੀਆਂ, ਬੀਕੇਯੂ ਏਕਤਾ ਡਕਾਉਂਦਾ ਧਨੇਰ, ਬੀਕੇਯੂ ਲੱਖੋਵਾਲ, ਜਮਹੂਰੀ ਕਿਸਾਨ ਸਭਾ, ਦਿਹਾਤੀ ਮਜ਼ਦੂਰ ਸਭਾ,ਬੀਕੇਯੂ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਬੀਕੇਯੂ ਡਕੌਂਦਾ ਬੁਰਜ ਗਿੱਲ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਦੇ ਲੀਡਰਾਂ ਅਤੇ ਵਰਕਰਾਂ ਨੇ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।