ਭਾਜਪਾ ਦੀ ਮੋਗਾ ਰੈਲੀ ਪੰਜਾਬ ਲਈ ਵਰਦਾਨ ਸਾਬਤ ਹੋਵੇਗੀ
ਭਾਜਪਾ ਦੀ ਮੋਗਾ ਰੈਲੀ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਵਰਦਾਨ ਸਾਬਤ ਹੋਵੇਗੀ : ਭਾਜਪਾ ਆਗੂ
Publish Date: Mon, 02 Mar 2026 03:19 PM (IST)
Updated Date: Tue, 03 Mar 2026 03:59 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ 14 ਮਾਰਚ, ਦਿਨ ਸ਼ਨੀਵਾਰ ਨੂੰ ਮੋਗਾ ਵਿਖੇ ਇੱਕ ‘ਬਦਲਾਅ ਰੈਲੀ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ ਬਾਰੇ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰਨੀ ਮੈਂਬਰ ਤੇ ਮਨ ਕੀ ਬਾਤ ਪੰਜਾਬ ਦੇ ਸਹਿ ਸੰਯੋਜਕ ਸੰਦੀਪ ਕੁਮਾਰ ‘ਟੋਨੀ ਸ਼ਰਮਾ’ ਜੈਤੋ ਅਤੇ ਭਾਰਤੀ ਜਨਤਾ ਪਾਰਟੀ ਐੱਸ.ਸੀ. ਮੋਰਚਾ ਪੰਜਾਬ ਦੇ ਸਕੱਤਰ ਜਸਪਾਲ ਸਿੰਘ ਪੰਜਗਰਾਈਂ ਨੇ ਕਿਹਾ ਕਿ ਇਸ ਵਿਸ਼ਾਲ ਰੈਲੀ ਨੂੰ ਦੇਸ਼ ਦੇ ਗ੍ਰਹਿ ਮੰਤਰੀ ਮਾਨਯੋਗ ਅਮਿਤ ਸ਼ਾਹ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ‘ਬਦਲਾਅ ਰੈਲੀ’ ਨਾਲ ਪੰਜਾਬ ਵਿੱਚ ਮਜ਼ਬੂਤ ਸੁਸ਼ਾਸਨ, ਕਾਨੂੰਨ-ਵਿਵਸਥਾ, ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਸੂਬੇ ਦੀ ਤਰੱਕੀ ਲਈ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ। ਭਾਜਪਾ ਆਗੂਆਂ ਨੇ ਕਿਹਾ ਕਿ ਇਸ ਰੈਲੀ ਨਾਲ ਪੰਜਾਬ ਵਿੱਚ ਭਾਜਪਾ ਲਈ ਨਵਾਂ ਰਾਜਨੀਤਕ ਮਾਹੌਲ ਬਣੇਗਾ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਭਾਜਪਾ ਦੀ ਜਿੱਤ ਲਈ ਰਾਹ ਪੱਧਰਾ ਹੋਵੇਗਾ। ਸੰਦੀਪ ਕੁਮਾਰ ‘ਟੋਨੀ ਸ਼ਰਮਾ’ ਅਤੇ ਜਸਪਾਲ ਸਿੰਘ ਪੰਜਗਰਾਈਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋ ਕੇ ਇਸ ‘ਬਦਲਾਅ ਰੈਲੀ’ ਦਾ ਹਿੱਸਾ ਬਣਨ ਅਤੇ ਇੱਕ ਮਜ਼ਬੂਤ, ਸੁਰੱਖਿਅਤ ਅਤੇ ਵਿਕਾਸਸ਼ੀਲ ਪੰਜਾਬ ਦੀ ਨੀਂਹ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਸੰਦੀਪ ਕੁਮਾਰ ‘ਟੋਨੀ ਸ਼ਰਮਾ’ ਅਤੇ ਜਸਪਾਲ ਸਿੰਘ ਪੰਜਗਰਾਈਂ ਨੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕਾਂ ਪੱਖੀ ਯੋਜਨਾਵਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ 12 ਸਾਲਾਂ ਵਿਚ ਭਾਰਤ ਨੂੰ ਆਰਥਿਕ, ਸਮਾਜਿਕ ਅਤੇ ਰਾਸ਼ਟਰੀ ਪੱਖੋਂ ਇੱਕ ਮਜ਼ਬੂਤ ਦਿਸ਼ਾ ਵੱਲ ਲਜਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ‘ਸਭ ਕਾ ਸਾਥ ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ’ ਸਿਧਾਂਤ ’ਤੇ ਚੱਲਦਿਆਂ ਹਰ ਵਰਗ ਤੱਕ ਵਿਕਾਸ ਪਹੁੰਚਾਇਆ ਹੈ।