- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਅਤੇ ਨੌਜਵਾਨ ਭਾਰਤ ਸਭਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸ ਵਿੱਚ ਕਥਿਤ ਧਾਂਦਲੀਆਂ ਸਬੰਧੀ ਤੱਥ ਰਿਪੋਰਟ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਸੌਂਪੀ ਗਈ। ਰਜਿਸਟਰਾਰ ਨੇ ਜਥੇਬੰਦੀਆਂ ਨੂੰ ਇਕ ਹਫ਼ਤੇ ਅੰਦਰ ਮਾਮਲੇ ਦੀ ਜਾਂਚ ਪੂਰੀ ਕਰਨ ਦਾ ਭਰੋਸਾ ਦਿੱਤਾ ਹੈ। ਫ਼ਾਰਮੇਸੀ ਪੇਪਰ ਲੀਕ, ਯੂਨੀਵਰਸਿਟੀ ਵਿੱਚ ਕਥਿਤ ਬੇਨਿਯਮੀਆਂ ਅਤੇ ਸਿਆਸੀ ਦਖ਼ਲਅੰਦਾਜ਼ੀ ਖ਼ਿਲਾਫ਼ ਪੀਐੱਸਯੂ ਦੀ ਅਗਵਾਈ ਹੇਠ ਪੱਕਾ ਧਰਨਾ ਚੱਲ ਰਿਹਾ ਸੀ। ਪਿਛਲੇ ਦਿਨੀਂ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਇਕੱਠ ਵੀ ਕੀਤਾ ਗਿਆ। ਸੰਘਰਸ਼ ਦੇ ਚਲਦਿਆਂ ਰਜਿਸਟਰਾਰ ਵੱਲੋਂ ਜਾਂਚ ਦਾ ਭਰੋਸਾ ਮਿਲਣ ਤੋਂ ਬਾਅਦ

ਚਾਨਾ, ਪੰਜਾਬੀ ਜਾਗਰਣ, ਫਰੀਦਕੋਟ: ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਅਤੇ ਨੌਜਵਾਨ ਭਾਰਤ ਸਭਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸ ਵਿੱਚ ਕਥਿਤ ਧਾਂਦਲੀਆਂ ਸਬੰਧੀ ਤੱਥ ਰਿਪੋਰਟ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਸੌਂਪੀ ਗਈ। ਰਜਿਸਟਰਾਰ ਨੇ ਜਥੇਬੰਦੀਆਂ ਨੂੰ ਇਕ ਹਫ਼ਤੇ ਅੰਦਰ ਮਾਮਲੇ ਦੀ ਜਾਂਚ ਪੂਰੀ ਕਰਨ ਦਾ ਭਰੋਸਾ ਦਿੱਤਾ ਹੈ। ਫ਼ਾਰਮੇਸੀ ਪੇਪਰ ਲੀਕ, ਯੂਨੀਵਰਸਿਟੀ ਵਿੱਚ ਕਥਿਤ ਬੇਨਿਯਮੀਆਂ ਅਤੇ ਸਿਆਸੀ ਦਖ਼ਲਅੰਦਾਜ਼ੀ ਖ਼ਿਲਾਫ਼ ਪੀਐੱਸਯੂ ਦੀ ਅਗਵਾਈ ਹੇਠ ਪੱਕਾ ਧਰਨਾ ਚੱਲ ਰਿਹਾ ਸੀ। ਪਿਛਲੇ ਦਿਨੀਂ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਇਕੱਠ ਵੀ ਕੀਤਾ ਗਿਆ। ਸੰਘਰਸ਼ ਦੇ ਚਲਦਿਆਂ ਰਜਿਸਟਰਾਰ ਵੱਲੋਂ ਜਾਂਚ ਦਾ ਭਰੋਸਾ ਮਿਲਣ ਤੋਂ ਬਾਅਦ ਧਰਨਾ ਮੁਲਤਵੀ ਕਰ ਦਿੱਤਾ ਗਿਆ ਸੀ।