ਸ਼ਿਵਾਲਿਕ ਕਿਡਜ਼ ਸਕੂਲ ’ਚ ਪੀਟੀਐੱਮ ਕਰਵਾਈ
ਸ਼ਿਵਾਲਿਕ ਕਿਡਜ਼ ਸਕੂਲ ਵਿੱਚ ਪ੍ਰੈਪ ਤੋਂ ਅੱਠਵੀਂ ਕਲਾਸ ਤੱਕ ਦੀ ਪੀਟੀਐਮ ਸਫ਼ਲਤਾ ਪੂਰਵਕ ਸੰਪੰਨ, ਮਾਪੇ ਰਹੇ ਸੰਤੁਸ਼ਟ
Publish Date: Sun, 01 Feb 2026 04:31 PM (IST)
Updated Date: Mon, 02 Feb 2026 04:05 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਿਵਾਲਿਕ ਕਿਡਜ਼ ਸਕੂਲ, ਸਾਹਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਵਿੱਚ ਪ੍ਰੈਪ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਲਈ ਪੇਰੈਂਟ-ਟੀਚਰ ਮੀਟਿੰਗ (ਪੀਟੀਐਮ) ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਅਕਾਦਮਿਕ ਪ੍ਰਗਤੀ, ਅਨੁਸ਼ਾਸਨ, ਵਿਹਾਰ ਅਤੇ ਸਹਿ-ਪਾਠਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਮੀਟਿੰਗ ਦੌਰਾਨ ਅਧਿਆਪਕਾਂ ਵੱਲੋਂ ਹਰ ਵਿਦਿਆਰਥੀ ਦੀ ਕਾਰਗੁਜ਼ਾਰੀ ਬਾਰੇ ਮਾਪਿਆਂ ਨਾਲ ਵਿਅਕਤੀਗਤ ਤੌਰ ’ਤੇ ਚਰਚਾ ਕੀਤੀ ਗਈ। ਮਾਪਿਆਂ ਨੇ ਸਕੂਲ ਦੀ ਸਿੱਖਿਆ ਪ੍ਰਣਾਲੀ, ਅਨੁਸ਼ਾਸਿਤ ਵਾਤਾਵਰਣ ਅਤੇ ਬੱਚਿਆਂ ’ਤੇ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਦੀ ਸਰਾਹਨਾ ਕੀਤੀ। ਬੱਚਿਆਂ ਦੀ ਪ੍ਰਗਤੀ ਵੇਖ ਕੇ ਮਾਪੇ ਖ਼ਾਸੇ ਖੁਸ਼ ਨਜ਼ਰ ਆਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੁਖਵਿੰਦਰ ਕੌਰ ਗਿੱਲ ਨੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਬੱਚਿਆਂ ਦਾ ਨੈਤਿਕ ਅਤੇ ਸਮਾਜਿਕ ਵਿਕਾਸ ਵੀ ਹੈ। ਉਨ੍ਹਾਂ ਮਾਪਿਆਂ ਨੂੰ ਸਕੂਲ ਨਾਲ ਲਗਾਤਾਰ ਸਹਿਯੋਗ ਬਣਾਏ ਰੱਖਣ ਦੀ ਅਪੀਲ ਕੀਤੀ। ਪੀਟੀਐਮ ਸੁਹਾਵਣੇ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ ਅਤੇ ਮਾਪਿਆਂ ਵੱਲੋਂ ਸਕੂਲ ਪ੍ਰਬੰਧਨ ਦੇ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ) ਨੇ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਦੀ ਖ਼ਾਤਰ ਅਤੇ ਆਪਣੇ ਜੀਵਨ ਨੂੰ ਹੋਰ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਸਿੱਖਿਆ ਦੇ ਖੇਤਰ ’ਚੋਂ ਸਖ਼ਤ ਮਿਹਨਤ ਕਰ ਕੇ ਆਪਣੇ ਮਾਪਿਆਂ, ਅਧਿਆਪਕਾਂ, ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ ਅਤੇ ਮੈਂਬਰ ਘਨੱਈਆ ਲਾਲ ਗਰਗ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।