ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦਾ ਨਤੀਜਾ ਸੌ ਫ਼ੀਸਦੀ ਰਿਹਾ
ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
Publish Date: Sat, 18 Apr 2026 04:50 PM (IST)
Updated Date: Sun, 19 Apr 2026 04:04 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸੀ.ਬੀ.ਐੱਸ.ਈ. ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ’ਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਮੁਕਤਸਰ ਸਾਹਿਬ ਰੋਡ ਜੈਤੋ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਡੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਅਭਿਜੋਤ ਸਿੰਘ ਧਾਲੀਵਾਲ ਨੇ 91.6 ਫ਼ੀਸਦੀ, ਵਿਦਿਆਰਥਣ ਹਰਸ਼ਿਤਾ ਨੇ 93 ਫ਼ੀਸਦੀ, ਵਿਦਿਆਰਥਣ ਈਸ਼ਾ ਗਰਗ ਨੇ 95.2 ਫ਼ੀਸਦੀ, ਵਿਦਿਆਰਥਣ ਜੈਸਮੀਨ ਕੌਰ ਨੇ 93.8 ਫ਼ੀਸਦੀ, ਵਿਦਿਆਰਥਣ ਜਸਲੀਨ ਨੇ 90.2 ਫ਼ੀਸਦੀ, ਵਿਦਿਆਰਥੀ ਮਨਜੋਤ ਸਿੰਘ ਨੇ 93.8 ਫ਼ੀਸਦੀ, ਵਿਦਿਆਰਥਣ ਮਨਿਕਾ ਨੇ 91.4 ਫ਼ੀਸਦੀ, ਵਿਦਿਆਰਥਣ ਗੁਰਮੀਨ ਕੌਰ ਨੇ 90 ਫ਼ੀਸਦੀ, ਵਿਦਿਆਰਥਣ ਭਾਵਨਾ ਨੇ 96.2 ਫ਼ੀਸਦੀ, ਵਿਦਿਆਰਥੀ ਮਾਨਵ ਗਰਗ ਨੇ 90 ਫ਼ੀਸਦੀ, ਵਿਦਿਆਰਥਣ ਨਾਜ਼ ਬਾਂਸਲ ਨੇ 94.2 ਫ਼ੀਸਦੀ, ਵਿਦਿਆਰਥੀ ਪਰਵ ਸੱਚਦੇਵਾ ਨੇ 93.4 ਫ਼ੀਸਦੀ, ਵਿਦਿਆਰਥਣ ਪਰਾਂਜਲ ਨੇ 95.8 ਫ਼ੀਸਦੀ, ਵਿਦਿਆਰਥੀ ਰਾਘਵ ਬਾਂਸਲ ਨੇ 90.2 ਫ਼ੀਸਦੀ ਅਤੇ ਵਿਦਿਆਰਥਣ ਰਿਮਜਿਮ ਨੇ 91.6 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਇਸ ਕਾਮਯਾਬੀ ’ਤੇ ਵਧਾਈ ਦਿੰੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਇਹਨਾਂ ਵਿਦਿਆਰਥੀਆਂ ਨੇ ਆਪਣੇ ਸਕੂਲ ਦਾ ਹੀ ਨਹੀਂ ਸਗੋਂ ਮਾਪਿਆਂ ਅਤੇ ਅਧਿਆਪਕਾਂ ਦਾ ਵੀ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਉਹਨਾਂ ਨੇ ਅਧਿਆਪਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੀ ਮਿਹਨਤ ਨਾਲ ਵਿਦਿਆਰਥੀਆਂ ਨੂੰ ਇਸ ਮੁਕਾਮ ਤੱਕ ਪਹੁੰੰਚਾਇਆ। ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਕੂਲ ਵਿਚ ਵਿਸ਼ਵਾਸ ਬਣਾਈ ਰੱਖਣ ’ਤੇ ਖ਼ਾਸ ਧੰਨਵਾਦ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਬਰਾੜ ਨੇ ਸਮੁੱਚੇ ਸ਼ਿਵਾਲਿਕ ਪਰਿਵਾਰ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰੰਦੇ ਹੋਏੇ ਇਸ ਸ਼ਾਨਦਾਰ ਨਤੀਜੇ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਅਤੇ ਵਿਦਿਆਰਥੀਆਂ ਨੂੰ ਉੱਚ ਵਰਗ ਦੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਜ਼ਰੂਰਤ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਸਕੂਲ ਵਿਚ ਪਹੁੰਚੇ ਮਾਪਿਆਂ ਅਤੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ।