- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਪੱਕਾ ਧਰਨਾ ਲਾਇਆ ਜਾਵੇਗਾ। ਯੂਨੀਅਨ ਵੱਲੋਂ 15 ਅਕਤੂਬਰ ਨੂੰ ਸੂਬੇ ਦੇ ਸਾਰੇ ਡਿਪੂਆਂ ਦੇ ਗੇਟਾਂ ’ਤੇ ਰੈਲੀਆਂ ਕਰ ਕੇ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਸਨ।

ਜਾਗਰਣ ਸੰਵਾਦਦਾਤਾ, ਫਰੀਦਕੋਟ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ 21 ਅਕਤੂਬਰ ਤੋਂ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਸਾਹਮਣੇ ਪੱਕਾ ਧਰਨਾ ਲਾਇਆ ਜਾਵੇਗਾ। ਯੂਨੀਅਨ ਵੱਲੋਂ 15 ਅਕਤੂਬਰ ਨੂੰ ਸੂਬੇ ਦੇ ਸਾਰੇ ਡਿਪੂਆਂ ਦੇ ਗੇਟਾਂ ’ਤੇ ਰੈਲੀਆਂ ਕਰ ਕੇ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਸਨ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਤਿੰਨ ਮੁੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਠੇਕੇਦਾਰੀ ਸਿਸਟਮ ਖ਼ਤਮ ਕਰ ਕੇ ਸਮੂਹ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਰੱਖਣਾ, ਵੱਖ-ਵੱਖ ਸੰਘਰਸ਼ਾਂ ਦੌਰਾਨ ਮੁਲਾਜ਼ਮਾਂ ਵਿਰੁੱਧ ਦਰਜ ਕੀਤੇ ਗਏ ਕੇਸ ਰੱਦ ਕਰਨਾ ਅਤੇ ਪਨਬੱਸ ਵਿੱਚ ਸਰਵਿਸ ਰੂਲ ਬਣਾਉਣ ਤੋਂ ਬਾਅਦ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹੈ।
ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ।