ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੱਢਿਆ ਪੈਦਲ ਮਾਰਚ
ਪੰਜਾਬ ਡਿਗਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਪੈਦਲ ਮਾਰਚ ਵਿੱਚ ਸ਼ਿਰਕਤ
Publish Date: Fri, 13 Feb 2026 03:26 PM (IST)
Updated Date: Sat, 14 Feb 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਾਦਿਕ : ਪੰਜਾਬ ਡਿਗਰੀ ਕਾਲਜ ਮਹਿਮੂਆਣਾ ਦੇ ਵਿਦਿਆਰਥੀਆਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਕਰਵਾਈ ਗਈ ਪੈਦਲ ਯਾਤਰਾ ਵਿੱਚ ਹਿੱਸਾ ਲਿਆ ਗਿਆ। ਕਾਲਜ ਦੇ ਵਾਈਸ ਪ੍ਰਿੰਸੀਪਲ ਮੈਡਮ ਪ੍ਰੀਤਇੰਦਰ ਕੌਰ ਗੋਦਾਰਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੇ ਇਸ ਪੈਦਲ ਮਾਰਚ ਵਿੱਚ ਹਿੱਸਾ ਲਿਆ9 ਉਹਨਾਂ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਮੁੜ ਰੰਗਲਾ ਪੰਜਾਬ ਬਣਾਉਣ ਦੇ ਆਦੇਸ਼ ਨਾਲ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਵਿਸ਼ਾਲ ਪੈਦਲ ਯਾਤਰਾ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਸਕੂਲ ਆਫ ਐਮੀਨੈਂਸ ਫਿਰੋਜਪੁਰ ਸ਼ਹਿਰ ਤੱਕ ਕੱਢੀ ਗਈ। ਇਸ ਯਾਤਰਾ ਵਿੱਚ ਕਾਲਜ ਦੇ ਐਨ ਐਸ ਐਸ ਵਲੰਟੀਰਿਆਂ ਵੱਲੋਂ ਪੋਸਟਰ ਅਤੇ ਸਲੋਗਨ ਬਣਾ ਕੇ ਨਸ਼ਿਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਪੈਦਲ ਯਾਤਰਾ ਵਿੱਚ ਵੱਖ-ਵੱਖ ਸਕੂਲਾਂ ,ਕਾਲਜ ਦੇ ਮੁਖੀ ਅਤੇ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਅਤੇ ਰਾਜਸੀ ਆਗੂਆਂ ਨੇ ਹਿੱਸਾ ਲਿਆ। ਪੰਜਾਬ ਦੇ ਗਵਰਨਰ ਨੇ ਖੁਦ ਇਸ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਨਸ਼ਿਆਂ ਵਿਰੁੱਧ ਸੂਬਾ ਪੱਧਰ ਤੇ ਸਭ ਵਰਗਾਂ ਨੂੰ ਇੱਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਇਸ ਮੌਕੇ ਪੰਜਾਬ ਡਿਗਰੀ ਕਾਲਜ ਤੋਂ ਪ੍ਰੋ ਜਸ਼ਨਦੀਪ ਕੌਰ, ਪ੍ਰੋ ਗੁਰਵਿੰਦਰ ਸਿੰਘ, ਪ੍ਰੋ ਸੁਸ਼ਮਾ ਸ਼ਰਮਾ, ਪ੍ਰੋ ਗਰਜੰਟ ਸਿੰਘ, ਮੈਡਮ ਸ਼ਰਨਜੀਤ ਕੌਰ ਪ੍ਰੋ ਜਗਰਾਜ ਸਿੰਘ ਹਾਜ਼ਰ ਸਨ।