ਯੁੱਧ ਨਸ਼ਿਆਂ ਵਿਰੁੱਧ ਮਾਰਚ ’ਚ ਕੀਤੀ ਸ਼ਮੂਲੀਅਤ
ਪੰਜਾਬ ਡਿਗਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ 'ਮਾਰਚ
Publish Date: Sun, 15 Feb 2026 03:31 PM (IST)
Updated Date: Mon, 16 Feb 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਾਦਿਕ : ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਅਧੀਨ ਚੱਲ ਰਹੇ ਲਰਨਿੰਗ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਕਰਵਾਈ ਗਈ ਪੈਦਲ ਯਾਤਰਾ ਵਿੱਚ ਹਿੱਸਾ ਲਿਆ ਗਿਆ। ਕਾਲਜ ਦੇ ਵਾਈਸ ਪ੍ਰਿੰਸੀਪਲ ਮੈਡਮ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਮੁੜ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਵਿਸ਼ਾਲ ਪੈਦਲ ਯਾਤਰਾ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਸਕੂਲ ਆਫ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਕੱਢੀ ਗਈ। ਇਸ ਪੈਦਲ ਯਾਤਰਾ ਵਿੱਚ ਪੰਜਾਬ ਡਿਗਰੀ ਕਾਲਜ ਦੇ ਓਪਨ ਲਰਨਿੰਗ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਵੱਲੋਂ ਪੋਸਟਰ ਅਤੇ ਸਲੋਗਨ ਬਣਾ ਕੇ ਨਸ਼ਿਆਂ ਬਾਰੇ ਜਾਗਰੂਕ ਕੀਤਾ ਗਿਆ ਇਸ ਪੈਦਲ ਯਾਤਰਾ ਵਿੱਚ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋ( ਡਾ.) ਰਤਨ ਸਿੰਘ ਅਤੇ ਪ੍ਰੋ( ਡਾ.) ਬਲਜੀਤ ਸਿੰਘ ਖਹਿਰਾ ਰਜਿਸਟਰਾਰ ਨੇ ਵੀ ਸ਼ਿਰਕਤ ਕੀਤੀ। ਪੰਜਾਬ ਦੇ ਗਵਰਨਰ ਨੇ ਖੁਦ ਇਸ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਨਸ਼ਿਆਂ ਵਿਰੁੱਧ ਸੂਬਾ ਪੱਧਰ ਤੇ ਸਭ ਵਰਗਾਂ ਨੂੰ ਇੱਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰੋ ਮਨਪ੍ਰੀਤ ਕੌਰ ਕੋਆਰਡੀਨੇਟਰ, ਪ੍ਰੋ ਜਸ਼ਨਦੀਪ ਕੌਰ, ਪ੍ਰੋ ਗੁਰਜੰਟ ਸਿੰਘ, ਪ੍ਰੋ ਸੁਸ਼ਮਾ ਸ਼ਰਮਾ, ਪ੍ਰੋ ਜਗਰਾਜ ਸਿੰਘ,ਪ੍ਰੋ ਹਰਵਿੰਦਰ ਪਾਲ ਸਿੰਘ,ਪ੍ਰੋ ਗੁਰਵਿੰਦਰ ਸਿੰਘ ਅਤੇ ਮੈਡਮ ਸ਼ਰਨਜੀਤ ਕੌਰ ਹਾਜ਼ਰ ਸਨ।