ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ
ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਪੰਜਾਬ ਸਰਕਾਰ ਤੁਰੰਤ ਜਾਰੀ ਕਰੇ : ਨਛੱਤਰ ਸਿੰਘ ਜੈਤੋ
Publish Date: Wed, 08 Apr 2026 03:47 PM (IST)
Updated Date: Thu, 09 Apr 2026 04:00 AM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੇਮੌਸਮੀ ਬਰਸਾਤ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਤੁਰੰਤ ਗਿਰਦਾਵਰੀ ਕਰਵਾ ਕੇ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਸੂਬਾ ਸਰਕਾਰ ਜਾਰੀ ਕਰੇ। ਕਿਸਾਨ ਆਗੂ ਨਛੱਤਰ ਸਿੰਘ ਜੈਤੋ ਨੇ ਦੱਸਿਆ ਕਿ ਕਿਸਾਨ ਦੀ ਫ਼ਸਲ 6 ਮਹੀਨੇ ਦੀ ਪਾਲੀ ਹੋਈ ਕੁੱਝ ਸਮੇਂ ਵਿਚ ਬਰਬਾਦ ਹੋ ਜਾਂਦੀ ਹੈ, ਸਰਕਾਰ ਨੂੰ ਫ਼ਸਲਾਂ ਦਾ ਬੀਮਾ ਕਰਨਾ ਚਾਹੀਦਾ ਹੈ। ਕੇਂਦਰ ਦੀ ਮੋਦੀ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਕਿਸਾਨੀ ਦੀ ਬਾਂਹ ਫੜੀ ਚਾਹੀਦੀ ਹੈ। ਪਿਛਲੇ ਸਮੇਂ ਹੜ੍ਹਾਂ ਦੀ ਵੱਡੀ ਮਾਰ ਪਈ। ਹੁਣ ਕਣਕ, ਸਰੋਂ੍ਹ, ਛੋਲੇ, ਜੌ ਆਦਿ ਹਾੜੀ ਦੀਆਂ ਫ਼ਸਲਾਂ ਗੜੇਮਾਰੀ ਨਾਲ ਨੁਕਸਾਨੀਆਂ ਗਈਆਂ ਹਨ। ਜਿਨ੍ਹਾਂ ਦਾ ਮੁਆਵਜ਼ਾ ਸਰਕਾਰ ਜਲਦੀ ਜਾਰੀ ਕਰੇ। ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਕਿਸਾਨਾਂ ਸਿਰ ਚੜਿ੍ਹਆ ਕਰਜ਼ਾ ਮੁਆਫ਼ ਕੀਤਾ ਜਾਵੇ। ਜਿਹੜੇ ਇਲਾਕਿਆਂ ਵਿਚ ਮੀਂਹ ਤੇ ਗੜੇਮਾਰੀ ਨਾਲ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੂੰ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣਾ ਚਾਹੀਦਾ ਹੈ। ਕਿਸਾਨ ਆਗੂ ਨਛੱਤਰ ਸਿੰਘ ਜੈਤੋ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਜੇ ਤੱਕ ਕੋਈ ਮੁਆਵਜ਼ਾ ਦਾ ਐਲਾਨ ਨਹੀਂ। ਅਸੀਂ ਮੰਗ ਕਰਦੇ ਹਾਂ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ।