ਸਿਹਤ ਬੀਮਾ ਯੋਜਨਾ ਲਾਗੂ ਕਰਨ ਦੀ ਸ਼ਲਾਘਾ
ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ : ‘ਆਪ’ ਆਗੂ
Publish Date: Fri, 30 Jan 2026 03:13 PM (IST)
Updated Date: Sat, 31 Jan 2026 04:01 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਸਿਬੀਆਂ ਦੇ ਸਰਪੰਚ ਹਰਜੀਤ ਸਿੰਘ ਬਰਾੜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੋਠੇ ਚੰਦ ਸਿੰਘ ਵਾਲੇ (ਜੈਤੋ) ਦੇ ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਦਲ ਸਿੰਘ ਵਾਲਾ ਦੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ, ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਦੇ ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਅਤੇ ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਗਈ, ਜੋ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮਹੱਤਵਾਕਾਂਕਸ਼ੀ ਯੋਜਨਾ ਤਹਿਤ ਹੁਣ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਯੋਜਨਾ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਬਿਮਾਰੀ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਨਾ ਹੀ ਇਲਾਜ ਦੀ ਘਾਟ ਕਾਰਨ ਕਿਸੇ ਦੀ ਜ਼ਿੰਦਗੀ ਖ਼ਤਰੇ ਵਿੱਚ ਪਏ। ‘ਆਪ’ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਗਰੀਬ, ਮੱਧ ਵਰਗ ਅਤੇ ਜ਼ਰੂਰਤਮੰਦ ਪਰਿਵਾਰਾਂ ਲਈ ਇੱਕ ਮਜ਼ਬੂਤ ਸੁਰੱਖਿਆ ਕਵਚ ਹੈ। ਇਸ ਯੋਜਨਾ ਅਧੀਨ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਦੀ ਸੁਵਿਧਾ ਮਿਲੇਗੀ, ਜਿਸ ਨਾਲ ਮਰੀਜ਼ਾਂ ਨੂੰ ਸਮੇਂ-ਸਿਰ ਅਤੇ ਬਿਹਤਰ ਚਿਕਿਤਸਾ ਸੇਵਾਵਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸੂਬੇ ਵਿੱਚ ਨਾਗਰਿਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਹ ਯੋਜਨਾ ਲੋਕਾਂ ਨੂੰ ਆਰਥਿਕ ਰਾਹਤ ਦੇਣ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕਤਾ ਵੀ ਵਧਾਏਗੀ। ਆਗੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਹਰ ਵਰਗ ਲਈ ਲਾਭਕਾਰੀ ਸਾਬਤ ਹੋਵੇਗੀ ਅਤੇ ਪੰਜਾਬ ਨੂੰ ਸਿਹਤਮੰਦ, ਸਸ਼ਕਤ ਅਤੇ ਆਤਮਨਿਰਭਰ ਸੂਬਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।