ਸਿੱਖਿਆ ਕ੍ਰਾਂਤੀ ਨਾਲ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ : ਬੱਬੂ
ਪੰਜਾਬ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨਾਲ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ : ਜਸਵਿੰਦਰ ਸਿੰਘ ਬੱਬੂ
Publish Date: Sun, 23 Aug 2026 03:42 PM (IST)
Updated Date: Sun, 23 Aug 2026 03:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਅਤੇ ਸ਼ਾਨਦਾਰ ਬਣਾਇਆ ਜਾ ਰਿਹਾ ਹੈ। ਇਹ ਵਿਚਾਰ ਹਲਕਾ ਕੋਆਰਡੀਨੇਟਰ ਕੋਟਕਪੂਰਾ ਜਸਵਿੰਦਰ ਬੱਬੂ ਨੇ ਪ੍ਰੈੱਸ ਨਾਲ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਸੁਪਨਾ ਪੰਜਾਬ ਨੂੰ ਸਿੱਖਿਅਤ ਅਤੇ ਤਰੱਕੀਸ਼ੀਲ ਬਣਾਉਣਾ ਹੈ, ਜਿਸ ਦਿਸ਼ਾ ਵਿੱਚ ਬਹੁਤ ਵੱਡੇ ਪੱਧਰ ਤੇ ਕੰਮ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਨਵੀਨਤਮ ਤਕਨਾਲੋਜੀ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਰਾਹੀਂ ਸੁਧਾਰ ਲਿਆਂਦਾ ਗਿਆ, ਹਰ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਵਿਸ਼ਵ ਪੱਧਰੀ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ, ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਮਿਆਰੀ ਅਤੇ ਉੱਚ-ਪੱਧਰੀ ਸਿੱਖਿਆ ਦਿੱਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਇਨ੍ਹਾਂ ਵਿਆਪਕ ਸੁਧਾਰਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪੂਰੇ ਦੇਸ਼ ਵਿੱਚੋਂ ਪਹਿਲੇ ਨੰਬਰ ਤੇ ਆਇਆ ਹੈ। ਜਸਵਿੰਦਰ ਬੱਬੂ ਨੇ ਕਿਹਾ ਕਿ ਸਿੱਖਿਆ ਦੇ ਨਾਲ, ਪੰਜਾਬ ਦੇ ਨਾਲ ਦੇ ਨਾਅਰੇ ਹੇਠ ਮਾਨ ਸਰਕਾਰ ਦਾ ਇਹ ਉੱਦਮ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ।