Punjab News : ਨਸਲਾਂ ਬਚਾਉਣ ਲਈ ਇੱਕ ਜੋੜੇ ਦੇ ਦੋ ਜਾਂ ਤਿੰਨ ਬੱਚੇ ਹੋਣੇ ਜ਼ਰੂਰੀ : ਸਪੀਕਰ ਸੰਧਵਾਂ
ਉਨ੍ਹਾਂ ਕਿਹਾ ਕਿ ਪਹਿਲਾਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਨਸ਼ੇ ਦੇ ਮੁੱਦੇ ’ਤੇ ਸਿਆਸੀ ਰੋਟੀਆਂ ਸੇਕੀਆਂ ਪਰ ਹੁਣ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਉਸਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
Publish Date: Mon, 17 Nov 2025 09:13 PM (IST)
Updated Date: Mon, 17 Nov 2025 09:17 PM (IST)
ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਵਿੱਚ ਨਸ਼ਿਆਂ ਦੇ ਪ੍ਰਚਲਨ ਵਧਣ ਦਾ ਇੱਕ ਕਾਰਨ ਬੱਚਿਆਂ ਨੂੰ ਬਹੁਤਾ ਲਾਡਲਾ ਰੱਖਣਾ ਵੀ ਹੈ ਕਿਉਂਕਿ ਅਸੀਂ ਇੱਕੋ ਇੱਕ ਬੱਚੇ ਨੂੰ ਬਹੁਤ ਲਾਡਲਾ ਰੱਖਦੇ ਹਾਂ, ਦੂਜਾ ਬੱਚਿਆਂ ਵਿੱਚ ਵਿਦੇਸ਼ ਜਾਣ ਦਾ ਪ੍ਰਚਲਣ ਵਧਿਆ ਹੈ ਜਿਸ ਨਾਲ ਪੰਜਾਬੀਆਂ ਦੀ ਪੰਜਾਬ ਵਿਚਲੀ ਜਨਸੰਖਿਆਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਆਉਣ ਵਾਲੇ ਸਮੇਂ ਵਿੱਚ ਗੰਭੀਰ ਸਥਾਨਿਕ ਸਮੱਸਿਆਵਾਂ ਦਾ ਰੂਪ ਧਾਰਨਗੀਆਂ।
ਸਮੇਂ ਦੀ ਲੋੜ ਹੈ ਕਿ ਪੰਜਾਬੀ ਇੱਕ ਬੱਚੇ ਵਾਲੀ ਸੋਚ ਤਿਆਗਣ, ਨਸਲਾਂ ਬਚਾਉਣ ਲਈ ਇੱਕ ਜੋੜੇ ਦੇ, ਦੋ ਜਾਂ ਤਿੰਨ ਬੱਚੇ ਹੋਣੇ ਜ਼ਰੂਰੀ ਹਨ ਇਹੇ ਸ਼ਬਦ ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ ਵੱਲੋਂ ਗੁਰਦਵਾਰਾ ਗੁਰੂ ਨਾਨਕ ਸਤਿਸੰਗ ਸਭਾ ਕੋਟਕਪੂਰਾ ਵਿਖੇ ਕਰਵਾਏ ਗਏ ਦਾਦੇ ਤੋਂ ਪੋਤੇ ਤੱਕ ਤਿੰਨ ਪੀੜ੍ਹੀਆਂ ਨਸ਼ਾ ਰਹਿਤ ਪਰਿਵਾਰਾਂ ਦੇ ਸਨਮਾਨ ਸਮਾਰੋਹ ਦੌਰਾਨ ਬਤੌਰ ਮੁੱਖ ਮਹਿਮਾਨ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖੇ।
ਉਨ੍ਹਾਂ ਕਿਹਾ ਕਿ ਪਹਿਲਾਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਨਸ਼ੇ ਦੇ ਮੁੱਦੇ ’ਤੇ ਸਿਆਸੀ ਰੋਟੀਆਂ ਸੇਕੀਆਂ ਪਰ ਹੁਣ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਉਸਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਅਮਰਦੀਪ ਸਿੰਘ ਦੀਪਾ, ਗੁਰਿੰਦਰ ਸਿੰਘ ਮਹਿੰਦੀਰੱਤਾ, ਐਡਵੋਕੇਟ ਬੀਰਇੰਦਰ ਸਿੰਘ, ਮੇਹਰ ਸਿੰਘ ਚੰਨੀ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਪੋ੍ ਪੂਨਮ ਅਰੋੜਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਅਮਨਦੀਪ ਸਿੰਘ ਸੰਧੂ, ਡੀਐਸਪੀ ਸੰਜੀਵ ਕੁਮਾਰ ਸਮੇਤ ਅਨੇਕਾਂ ਉੱਘੀਆਂ ਸ਼ਖਸ਼ੀਅਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ।