ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮੀਟਿੰਗ ਹੋਈ
ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Sat, 07 Mar 2026 03:51 PM (IST)
Updated Date: Sun, 08 Mar 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰ ਭਵਨ ਜੈਤੋ, ਜ਼ਿਲ੍ਹਾ ਫ਼ਰੀਦਕੋਟ ਵਿਖੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ। ਸਭ ਤੋਂ ਪਹਿਲਾਂ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਪੈਨਸ਼ਨਰਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਉਪਰੰਤ ਮੀਟਿੰਗ ਦੀ ਸ਼ੁਰੂਆਤ ਬਲਾਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਰਾੜ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ ਫ਼ਰਵਰੀ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਆਉਣ ਵਾਲੇ ਦਿਨਾਂ ਵਿਚ ਚੰਡੀਗੜ੍ਹ ਵਿਖੇ ਹੋਣ ਵਾਲੀ ਰੈਲੀ ਵਾਸਤੇ ਤਿਆਰ ਰਹਿਣ ਲਈ ਕਿਹਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੋ. ਤਰਸੇਮ ਨਰੂਲਾ, ਸੁਰਿੰਦਰ ਪਾਲ ਸਿੰਘ ਝੱਖੜਵਾਲਾ, ਪ੍ਰਕਾਸ਼ ਸਿੰਘ ਜੈਤੋ, ਮੇਲਾ ਰਾਮ ਗੋਇਲ, ਜਸਵੰਤ ਸਿੰਘ, ਬਾਬਾ ਵੀਰ ਸਿੰਘ, ਸੁਰਿੰਦਰ ਲੂੰਬਾ, ਜਗਦੀਸ਼ ਰਾਏ ਅਰੋੜਾ ਆਦਿ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕੀਤੀ ਅਤੇ ਈਰਾਨ ਦੀ ਅਮਰੀਕਾ ਤੇ ਇਜ਼ਰਾਇਲ ਨਾਲ ਲੱਗੀ ਜੰਗ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬੀਬੀ ਪ੍ਰਮਿੰਦਰ ਕੌਰ, ਬੇਅੰਤ ਸਿੰਘ ਅਜਿੱਤ ਗਿੱਲ, ਅਮਰਜੀਤ ਸਿੰਘ ਜੈਤੋ ਅਤੇ ਬੇਅੰਤ ਸਿੰਘ ਬਹਿਬਲ ਖੁਰਦ (ਨਿਆਮੀਵਾਲਾ) ਐਸੋਸੀਏਸ਼ਨ ਦੇ ਨਵੇਂ ਮੈਂਬਰ ਬਣੇ। ਇਸ ਮੌਕੇ ਅਮਰਜੀਤ ਸਿੰਘ ਵਾੜਾ ਭਾਈ ਕਾ ਨੇ ਆਪਣੇ ਜਨਮ ਦਿਨ ਦੀ ਖੁਸ਼ੀ ਵਿਚ ਸੰਸਥਾ ਨੂੰ ਨਗਦ ਸਹਾਇਤਾ ਰਾਸ਼ੀ ਦਿੱਤੀ। ਇਸ ਮੌਕੇ ਗੁਰਜੀਤ ਸਿੰਘ ਨੇ ਆਪਣੇ ਪੋਤਰੇ ਦੇ ਜਨਮ ਦਿਨ ’ਤੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ। ਇਸ ਮੀਟਿੰਗ ਵਿਚ ਐਸੋਸੀਏਸ਼ਨ ਦੇ ਖ਼ਜ਼ਾਨਚੀ ਮੇਜਰ ਸਿੰਘ, ਜੋਗਿੰਦਰ ਸਿੰਘ, ਬਲਦੇਵ ਸਿੰਘ ਮੱਲਾ, ਹੇਮਰਾਜ ਚੋਪੜਾ, ਮਾਸਟਰ ਬਲਦੇਵ ਸਿੰਘ, ਗੁਰਦੀਪ ਸਿੰਘ ਰਾਮੇਆਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ। ਅਖ਼ੀਰ ਵਿਚ ਨਵੇਂ ਬਣੇ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬਰਾੜ ਨੇ ਮੀਟਿੰਗ ਵਿਚ ਪਹੁੰਚੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ।