ਰਾਜਿੰਦਰ ਦਾਸ ਰਿੰਕੂ ਸਪੋਰਟਸ ਵੈੱਲਫੇਅਰ ਬੋਰਡ ਦੇ ਚੇਅਰਮੈਨ ਬਣੇ ਰਾਜਿੰਦਰ ਦਾਸ ਰਿੰਕੂ ਨੂੰ ਸਪੋਰਟਸ ਵੈਲਫੇਅਰ ਬੋਰਡ ਫਰੀਦਕੋਟ ਦਾ ਚੇਅਰਮੈਨ ਬਣੇ
Publish Date: Sat, 18 Jul 2026 03:44 PM (IST)
Updated Date: Sat, 18 Jul 2026 03:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਉੱਘੇ ਸਮਾਜ ਸੇਵੀ ਅਤੇ ਫਰੀਦਕੋਟ ਦੇ ਮਿਹਨਤੀ, ਇਮਾਨਦਾਰ ਅਤੇ ਲੋਕਪ੍ਰਿਯ ਸ਼ਖ਼ਸ ਰਾਜਿੰਦਰ ਦਾਸ ਰਿੰਕੂ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਨਿਸ਼ਠਾ, ਮਿਹਨਤ, ਇਮਾਨਦਾਰੀ ਅਤੇ ਲੋਕ ਸੇਵਾ ਨੂੰ ਦੇਖਦਿਆਂ ਸਪੋਰਟਸ ਵੈਲਫੇਅਰ ਬੋਰਡ ਫਰੀਦਕੋਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਹ ਖੁਸ਼ਖਬਰੀ ਸੁਣਦੇ ਹੀ ਉਨ੍ਹਾਂ ਦੇ ਗ੍ਰਹਿ ਨਿਵਾਸ ਤੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਯਾਰ-ਦੋਸਤਾਂ, ਰਿਸ਼ਤੇਦਾਰਾਂ, ਸਮਾਜ ਸੇਵੀਆਂ ਅਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਤੇ ਸਭ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਇੱਕ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਵਿਅਕਤੀ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਰਾਜਿੰਦਰ ਦਾਸ ਰਿੰਕੂ ਨੇ ਕਿਹਾ ਕਿ ਉਹ ਫਰੀਦਕੋਟ ਵਿੱਚ ਖੇਡਾਂ ਦੇ ਵਿਕਾਸ ਨੂੰ ਆਪਣੀ ਪਹਿਲੀ ਤਰਜੀਹ ਬਣਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ, ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡਾਂ ਦਾ ਮਾਹੌਲ ਤਿਆਰ ਕੀਤਾ ਜਾਵੇਗਾ, ਹੋਣਹਾਰ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਖੇਡ ਮੈਦਾਨਾਂ ਅਤੇ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ ਕੀਤੇ ਜਾਣਗੇ, ਸਕੂਲਾਂ ਅਤੇ ਕਾਲਜਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਵੱਖ-ਵੱਖ ਖੇਡ ਸੰਸਥਾਵਾਂ ਨਾਲ ਮਿਲ ਕੇ ਨੌਜਵਾਨ ਪ੍ਰਤਿਭਾਵਾਂ ਨੂੰ ਰਾਜ ਅਤੇ ਰਾਸ਼ਟਰੀ ਪੱਧਰ ਤੱਕ ਪਹੁੰਚਾਉਣ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਹਰ ਵਰਗ ਨੂੰ ਨਾਲ ਲੈ ਕੇ ਫਰੀਦਕੋਟ ਨੂੰ ਖੇਡਾਂ ਦੇ ਖੇਤਰ ਵਿੱਚ ਇੱਕ ਨਵੀਂ ਪਛਾਣ ਦਿਵਾਉਣ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ । ਇਸ ਮੌਕੇ ਤੇ ਉਨ੍ਹਾਂ ਦੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ/ਚੇਅਰਮੈਨ ਜ਼ਿਲਾ ਯੋਜਨਾ ਬੋਰਡ ਫ਼ਰੀਦਕੋਟ ਗੁਰਤੇਜ ਸਿੰਘ ਖੋਸਾ, ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਮਾਰਕੀਟ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ, ਮਾਰਕੀਟ ਕਮੇਟੀ ਸਾਦਿਕ ਦੇ ਚੇਅਰਪਰਸਨ ਨੀਤੂ ਕਪੂਰ ਸਿੰਗਲਾ,ਚੇਅਰਮੈਨ ਬਲਾਕ ਸੰਮਤੀ ਸਰਬਜੀਤ ਸਿੰਘ ਬਰਾੜ ਦਾ ਧੰਨਵਾਦ ਕੀਤਾ। ਰਾਜਿੰਦਰ ਦਾਸ ਰਿੰਕੂ ਉਹ ਉਨ੍ਹਾਂ ਨੂੰ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣ ਦੀ ਤਾਕਤ ਬਖ਼ਸ਼ੇ ਅਤੇ ਫਰੀਦਕੋਟ ਜ਼ਿਲ੍ਹੇ ਨੂੰ ਖੇਡਾਂ ਅਤੇ ਨੌਜਵਾਨਾਂ ਦੇ ਵਿਕਾਸ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਤੱਕ ਲੈ ਕੇ ਜਾਣ ਦਾ ਮੌਕਾ ਪ੍ਰਦਾਨ ਕਰੇ।