
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦਸਮੇਸ਼ ਗੋਲਰੀਅਸ ਪਬਲਿਕ ਸਕੂਲ ਹਰੀ ਨੌ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਦਸਮੇਸ਼ ਗੋਲਰੀਅਸ ਪਬਲਿਕ ਸਕੂਲ ਹਰੀਨੌਂ ਵਿਖੇ ਭੈਣ- ਭਰਾ ਦੇ ਪਿਆਰ ਦੇ ਤਿਉਹਾਰ ਰੱਖੜੀ ਨੂੰ ਬੜੇ ਉਤਸ਼ਾਹ ਨਾਲ ਮਨਾਇਆ। ਸਕੂਲ ਦੇ ਪ੍ਰਿੰਸੀਪਲ ਮੈਡਮ ਰੁਬੀਨਾ ਧੀਰ ਨੇ ਰੱਖੜੀ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਰੱਖੜੀ ਦੇ ਤਿਉਹਾਰ ਮੌਕੇ ਭੈਣ ਆਪਣੇ ਭਰਾ ਦੇ ਗੁੱਟ ਤੇ ਰੱਖੜੀ ਬੰਨ੍ਹ ਕੇ ਉਸ ਦੀ ਲੰਮੀ ਉਮਰ ਦੀ ਅਰਦਾਸ ਕਰਦੀ ਹੈ । ਰੱਖੜੀ ਦੇ ਸਬੰਧ ਵਿੱਚ ਦੂਜੀ ਜਮਾਤ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਦਾ ਉਚਾਰਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਇੱਕ ਦੂਸਰੇ ਦੇ ਰੱਖੜੀ ਬੰਨ ਕੇ ਇਸ ਤਿਉਹਾਰ ਨੂੰ ਬੜੀ ਉਤਸ਼ਾਹ ਨਾਲ ਮਨਾਇਆ। ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਰੱਖੜੀ ਦੇ ਸਬੰਧ ਵਿੱਚ ਆਪਣੇ ਵਿਚਾਰ ਪੇਸ਼ ਕੀਤੇ। ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਕਾਰਡ ਮੇਕਿੰਗ ਅਤੇ ਰਾਖੀ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ। ਕਾਰਡ ਮੇਕਿੰਗ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਐਵਲੀਨ ਕੌਰ , ਦੂਜਾ ਸਥਾਨ ਨਵਰੀਤ ਕੌਰ ਅਤੇ ਤੀਜਾ ਸਥਾਨ ਜੈਸਮੀਨ ਕੌਰ ਨੇ ਪ੍ਰਾਪਤ ਕੀਤਾ। ਰਾਖੀ ਮੇਕਿੰਗ ਵਿੱਚ ਪਹਿਲਾ ਸਥਾਨ ਐਵਲੀਨ ਕੌਰ ਅਤੇ ਦੂਜਾ ਸਥਾਨ ਐਸ਼ਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਸਕੂਲ ਦੇ ਐਮ.ਡੀ ਬਲਜੀਤ ਸਿੰਘ , ਡਾਇਰੈਕਟਰ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਬਾਰੇ ਦੱਸਿਆ ਤੇ ਸਾਰਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ।