ਘੁੱਦੂਵਾਲਾ ’ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਘੁੱਦੂਵਾਲਾ ਵਿਖੇ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
Publish Date: Sun, 01 Feb 2026 04:45 PM (IST)
Updated Date: Mon, 02 Feb 2026 04:05 AM (IST)
ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਸਾਦਿਕ ਨੇੜੇ ਪਿੰਡ ਘੁੱਦੂਵਾਲਾ ਦੇ ਗੁਰਦਵਾਰਾ ਸਾਹਿਬ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਹਿਲਾਂ ਪਾਠ ਦੇ ਭੋਗ ਪਾਏ ਗਏ। ਗ੍ਰੰਥੀ ਸਿੰਘ ਵੱਲੋਂ ਆਈਆਂ ਸੰਗਤਾਂ ਨੂੰ ਰਵਿਦਾਸ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ ਗਿਆ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸੰਤ ਰਵਿਦਾਸ ਜੀ ਦੇ ਸਮਾਨਤਾ, ਪ੍ਰੇਮ ਅਤੇ ਸੱਚ ਦੇ ਉਪਦੇਸ਼ ਸਾਨੂੰ ਸਦਾ ਸਹੀ ਮਾਰਗ ਦਿਖਾਉਂਦੇ ਰਹਿਣ। ਸਮਾਗਮ ਦੌਰਾਨ ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਵੀ ਵਿਸ਼ੇਸ਼ ਤੌਰ ਤੇ ਪੁੱਜੇ।ਪਿੰਡ ਦੇ ਸਰਪੰਚ ਜੈਦੀਪ ਸਿੰਘ ਬਰਾੜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਆਈਆਂ ਸੰਗਤਾਂ ਨੂੰ ਲੰਗਰ ਛਕਾਇਆ ਗਿਆ। ਇਸ ਮੌਕੇ ਬਾਬਾ ਦਲੇਰ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ, ਰਾਜਵਿੰਦਰ ਸਿੰਘ, ਜਗਦੇਵ ਸਿੰਘ ,ਬਲਜੀਤ ਸਿੰਘ, ਛਿੰਦਰਪਾਲ ਸਿੰਘ, ਹਰਮਨ ਸਿੰਘ, ਹਰਜਿੰਦਰ ਸਿੰਘ ,ਜਗਜੀਤ ਸਿੰਘ, ਗੁਰਜਿੰਦਰ ਸਿੰਘ ਬਰਾੜ, ਜਰਨੈਲ ਸਿੰਘ ਪੱਡਾ, ਜੈਦੀਪ ਸਿੰਘ ਬਰਾੜ, ਦਵਿੰਦਰ ਸਿੰਘ ਬਰਾੜ ਤੇ ਕੁਲਵੰਤ ਸਿੰਘ ਵੀ ਹਾਜਰ ਸਨ।