ਦਸਮੇਸ਼ ਪਬਲਿਕ ਸਕੂਲ ’ਚ ਜਪੁਜੀ ਸਾਹਿਬ ਦੇ ਪਾਠ ਕਰਵਾਏ
ਦਸਮੇਸ ਪਬਲਿਕ ਸਕੂਲ, ਸਾਦਿਕ਼ ਵਿਖੇ ਜਪੁਜੀ ਸਾਹਿਬ ਦੇ ਪਾਠ ਕਰਵਾਏ ਗਏ ।
Publish Date: Fri, 10 Apr 2026 03:42 PM (IST)
Updated Date: Sat, 11 Apr 2026 04:00 AM (IST)
ਅਰਸ਼ਦੀਪ ਸੋਨੀ ਪੰਜਾਬੀ ਜਾਗਰਣ ਸਾਦਿਕ : ਨਵੇਂ ਅਕਾਦਮਿਕ ਸੈਸ਼ਨ 2026-27 ਦੀ ਵਧੀਆ ਸ਼ੁਰੂਆਤ ਲਈ ਦਸਮੇਸ਼ ਪਬਲਿਕ ਸਕੂਲ ਸਾਦਿਕ਼ ਵਿਖੇ ਜਪੁਜੀ ਸਾਹਿਬ ਦੇ ਪਾਠ ਕਰਵਾਏ ਗਏ । ਪਾਠ ਉਪਰੰਤ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਸ਼ਬਦ ਗਾਇਨ ਕੀਤੇ ਗਏ । ਕਲਾਸ ਦੇ ਬੱਚਿਆਂ ਵੱਲੋਂ ਬਹੁਤ ਹੀ ਸੁੰਦਰ ਧਾਰਮਿਕ ਕਵਿਤਾਵਾਂ, ਗੀਤ ਪੇਸ਼ ਕੀਤੇ ਗਏ। ਧਾਰਮਿਕ ਪ੍ਰੋਗਰਾਮ ਤੋਂ ਬਾਅਦ ਦੇਗ ਦਾ ਪ੍ਰਸ਼ਾਦ ਵਰਤਾਇਆ ਗਿਆ। ਸਕੂਲ ਪ੍ਰਿੰਸੀਪਲ ਯਸ਼ੁ ਢੀਂਗਰਾ ਨੇ ਬੱਚਿਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਉਹਨਾਂ ਬੱਚਿਆਂ ਨੂੰ ਮਿਹਨਤ, ਲਗਨ ਅਤੇ ਜੋਸ਼ ਨਾਲ ਅੱਗੇ ਵਧਣ ਲਈ ਪ੍ਰੇਰਿਆ ਅਤੇ ਸਮੇਂ ਦੀ ਸੁਚੱਜੀ ਵਰਤੋਂ ਕਰਨ ਲਈ ਕਿਹਾ ਅਤੇ ਮੋਬਾਇਲ ਫੋਨ ਨਾ ਵਰਤਣ ਲਈ ਸਮਝਾਇਆ । ਉਹਨਾਂ ਬੱਚਿਆਂ ਨੂੰ ਅਧਿਆਪਕਾਂ ਦੁਆਰਾ ਦੱਸੇ ਪਾਠ ਕਰਮ ਨੂੰ ਮਿਹਨਤ ਅਤੇ ਲਗਨ ਨਾਲ ਯਾਦ ਕਰਨ ਲਈ ਪ੍ਰੇਰਿਆ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਆਪਣੇ ਮਿੱਥੇ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਸਕੂਲ ਨੂੰ ਸਫਲਤਾ ਦੇ ਸ਼ਿਖਰ ਤੱਕ ਲਿਜਾਇਆ ਜਾ ਸਕੇ । ਇਸ ਮੌਕੇ ਸਕੂਲ ਕੋਆਰਡੀਨੇਟਰਜ ਮੈਡਮ ਸੁਰੰਗ੍ਮਾ ਸ਼ਰਮਾ ,ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ।