- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦਵਾਰਾ ਪਾਤਸ਼ਾਹੀ ਦਸਵੀਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਗੁਰੂ ਨਾਨਕ ਪਾਤਸ਼ਾਹ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦਵਾਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਜੈਤੋ ਰੋਡ ਕੋਟਕਪੂਰਾ ਵਿਖੇ ਕਥਾ ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ਦੋਰਾਨ ਭਾਰੀ ਗਿਣਤੀ ਵਿੱਚ ਰਾਜਨੀਤਿਕ, ਗੈਰ ਸਿਆਸੀ ਅਤੇ ਵੱਖ ਵੱਖ ਸੰਸਥਾਵਾਂ-ਜਥੇਬੰਦੀਆਂ ਨਾਲ ਸਬੰਧਤ ਉੱਘੀਆਂ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਕੁਲਵੰਤ ਸਿੰਘ ਚਾਣਕੀਆ ਨੇ ਦੱਸਿਆ ਕਿ ਗੁਰੂ ਨਾਨਕ ਪਾਤਸ਼ਾਹ ਜੀ ਦਾ ਵਿਆਹ 24 ਸਤੰਬਰ 1487 ਨੂੰ ਮਾਤਾ ਸੁਲੱਖਣੀ ਜੀ ਨਾਲ ਬਟਾਲਾ ਵਿਖੇ ਹੋਇਆ ਸੀ ਤੇ ਹੁਣ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਰਾਜਾਂ ਅਤੇ ਵਿਦੇਸ਼ਾਂ ਵਿੱਚ ਸਤੰਬਰ ਮਹੀਨੇ ਵਿੱਚ ਵਿਆਹ ਪੁਰਬ ਸਮਾਗਮ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਏ ਜਾਂਦੇ ਹਨ। ਉਹਨਾਂ ਗੁਰਦਵਾਰਾ ਕੰਧ ਸਾਹਿਬ ਦੀ ਮਹਾਨਤਾ ਸਮੇਤ ਗੁਰਦਵਾਰਾ ਡੇਹਰਾ ਸਾਹਿਬ, ਸੁਲਤਾਨਪੁਰ ਲੋਧੀ ਅਤੇ ਗੁਰੂ ਨਾਨਕ ਜੀ ਨਾਲ ਸਬੰਧਤ ਹੋਰ ਗੁਰਦਵਾਰਿਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਮੁਹੱਈਆ ਕਰਵਾਈ। ਭਾਈ ਰਵਿੰਦਰ ਸਿੰਘ ਜੋਨੀ ਬਾਬਾ, ਬਾਬਾ ਇੰਦਰਪਾਲ ਸਿੰਘ, ਬਾਬਾ ਹਰਦੀਪ ਸਿੰਘ ਬੇਦੀ, ਗੁਰਦਵਾਰਾ ਪਾਤਸ਼ਾਹੀ ਦਸਵੀਂ ਦੇ ਹਜੂਰੀ ਰਾਗੀ ਭਾਈ ਦਲਜੋਧ ਸਿੰਘ ਜੀ ਸਮੇਤ ਗੁਰੂ ਘਰ ਦੇ ਉੱਘੇ ਕਥਾਵਾਚਕਾਂ ਅਤੇ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ। ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਆਖਿਆ ਕਿ ਅੱਜ ਕੁਝ ਸ਼ਰਾਰਤੀ ਅਨਸਰ ਸਾਜਿਸ਼ਵੱਸ ਇਤਿਹਾਸ ਦਾ ਘਾਣ ਕਰ ਰਹੇ ਹਨ, ਜੋ ਕਿ ਬਰਦਾਸ਼ਤ ਤੋਂ ਬਾਹਰ ਹੈ।