ਪੱਤਰ ਪੇ੍ਰਰਕ, ਫਰੀਦਕੋਟ : ਸਹਾਇਕ ਕਮਿਸ਼ਨਰ (ਜ) ਫਰੀਦਕੋਟ ਬਲਜੀਤ ਕੌਰ ਨੇ ਦੱਸਿਆ ਕਿ ਦੀਵਾਲੀ ਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ 2017 ਵਿੱਚ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਵਿੱਚ ਜਿਲ੍ਹਾ ਫਰੀਦਕੋਟ ਦੇ ਸਮੂਹ ਵਾਸੀਆਨ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਆਪਣੀ ਦਰਖਾਸਤ ਮਿਤੀ 25.10.2021 ਤੋਂ 26.10.2021 ਤੱਕ ਮੁਕੰਮਲ ਰੂਪ ਵਿੱਚ, ਸਵੈ-ਘੋਸ਼ਣਾ, ਆਧਾਰ ਕਾਰਡ ਦੀ ਕਾਪੀ, ਚਲਾਨ ਫਾਰਮ ਵਿੱਚ ਫੀਸ ਭਰਨ ਉਪਰੰਤ ਸੇਵਾ ਕੇਂਦਰ, ਮਿੰਨੀ ਸਕੱਤਰੇਤ, ਫਰੀਦਕੋਟ ਵਿੱਚ ਮਿਤੀ 26.10.2021 ਤੱਕ ਸ਼ਾਮ 03.00 ਵਜੇ ਤੱਕ ਪੇਸ਼ ਕਰ ਸਕਦਾ ਹੈ। ਉਨਾਂ੍ਹ ਦੱਸਿਆ ਕਿ ਪ੍ਰਰਾਪਤ ਹੋਈਆਂ ਦਰਖਾਸਤਾਂ ਵਿੱਚੋਂ ਮਾਨਯੋਗ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਪਟਾਖੇ ਵੇਚਣ ਸਬੰਧੀ ਆਰਜੀ ਲਾਇਸੰਸ ਮਿਤੀ 28.10.2021 ਨੂੰ ਸ਼ਾਮ 03.00 ਵਜੇ ਡਰਾਅ ਦੇ ਜਰੀਏ ਵੀਡਿਊਗ੍ਰਾਫੀ ਕਰਵਾ ਕੇ ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਵਲੋਂ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਦੀ ਹਾਜਰੀ ਵਿੱਚ ਜਾਰੀ ਕੀਤੇ ਜਾਣਗੇ। ਨਿਰਧਾਰਤ ਮਿਤੀ ਅਤੇ ਸਮੇਂ ਤੋਂ ਬਾਅਦ ਵਿੱਚ ਪ੍ਰਰਾਪਤ ਹੋਈ ਕਿਸੇ ਵੀ ਦਰਖਾਸਤ ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।
ਪਟਾਖੇ ਵੇਚਣ ਲਈ ਆਰਜ਼ੀ ਲਾਇਸੈਂਸ ਲਈ ਅਰਜ਼ੀਆਂ ਦੀ ਮੰਗ
Publish Date:Fri, 22 Oct 2021 03:09 PM (IST)
