ਸਟਾਫ ਰਿਪੋਰਟਰ ਫਰੀਦਕੋਟ : ਸਹਾਇਕ ਕਮਿਸ਼ਨਰ (ਜ) ਫ਼ਰੀਦਕੋਟ ਬਲਜੀਤ ਕੌਰ ਨੇ ਦੱਸਿਆ ਕਿ ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ ਵਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ 2017 ਵਿੱਚ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਵਿੱਚ ਜਿਲ੍ਹਾ ਫਰੀਦਕੋਟ ਦੇ ਸਮੂਹ ਵਾਸੀਆਨ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਆਪਣੀ ਦਰਖਾਸਤ ਮੁਕੰਮਲ ਰੂਪ ਵਿੱਚ, ਸਵੈ-ਘੋਸ਼ਣਾ, ਆਧਾਰ ਕਾਰਡ ਦੀ ਕਾਪੀ, ਚਲਾਨ ਫਾਰਮ ਵਿੱਚ ਫੀਸ ਭਰਨ ਉਪਰੰਤ ਸੇਵਾ ਕੇਂਦਰ, ਮਿੰਨੀ ਸਕੱਤਰੇਤ, ਫਰੀਦਕੋਟ ਵਿੱਚ 26.10.2021 ਤੱਕ ਪੇਸ਼ ਕਰ ਸਕਦਾ ਹੈ।

ਉਨਾਂ੍ਹ ਦੱਸਿਆ ਕਿ ਪ੍ਰਰਾਪਤ ਹੋਈਆਂ ਦਰਖਾਸਤਾਂ ਵਿੱਚੋਂ ਮਾਨਯੋਗ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਪਟਾਖੇ ਵੇਚਣ ਸਬੰਧੀ ਆਰਜੀ ਲਾਇਸੰਸ ਦਾ ਡਰਾਅ ਜੋ ਕਿ ਪਹਿਲਾ 28.10.2021 ਨੂੰ ਕੱਿਢਆ ਜਾਣਾ ਸੀ ਉਹ ਪ੍ਰਬੰਧਕੀ ਕਾਰਨਾਂ ਕਰਕੇ 27.10.2021 ਨੂੰ ਡਰਾਅ ਦੇ ਜਰੀਏ ਵੀਡਿਊਗ੍ਰਾਫੀ ਕਰਵਾ ਕੇ ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਵਲੋਂ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਦੀ ਹਾਜਰੀ ਵਿੱਚ ਜਾਰੀ ਕੀਤੇ ਜਾਣਗੇ। ਨਿਰਧਾਰਤ ਮਿਤੀ ਅਤੇ ਸਮੇਂ ਤੋਂ ਬਾਅਦ ਵਿੱਚ ਪ੍ਰਰਾਪਤ ਹੋਈ ਕਿਸੇ ਵੀ ਦਰਖਾਸਤ ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।