- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਮੱਤਾ ਵਿੱਚ ਭਾਜਪਾ ਨੂੰ ਹੁੰਗਾਰਾ, 50 ਪਰਿਵਾਰਾਂ ਨੇ ਪਾਰਟੀ ਦਾ ਪੱਲਾ ਫੜਿਆ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਜੈਤੋ : ਮੱਤਾ ਪਿੰਡ ਮੱਤਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ ਜਦੋਂ ਕਰੀਬ 50 ਪਰਿਵਾਰਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਇਹ ਸਮਾਗਮ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੰਧੂ ਅਰਾਈਆਂਵਾਲਾ ਦੀ ਅਗਵਾਈ ਹੇਠ ਜਸਵਿੰਦਰ ਸਿੰਘ ਬਰਾੜ ਮੱਤਾ ਦੇ ਗ੍ਰਹਿ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਪਰਿਵਾਰਾਂ ਦੇ ਮੈਂਬਰਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਮਾਗਮ ਦੌਰਾਨ ਵਿਧਾਨ ਸਭਾ ਕਨਵੀਨਰ ਭਾਜਪਾ ਹਲਕਾ ਜੈਤੋ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐੱਸਸੀ ਮੋਰਚਾ ਫ਼ਰੀਦਕੋਟ ਰਮਨਦੀਪ ਮਲਹੋਤਰਾ, ਜਸਪਾਲ ਸਿੰਘ ਪੰਜਗਰਾਈਂ, ਜ਼ਿਲ੍ਹਾ ਮੀਤ ਪ੍ਰਧਾਨ ਰਣਬੀਰ ਸਿੰਘ ਤੋਂ ਇਲਾਵਾ ਜਗਸੀਰ ਸਿੰਘ, ਮੁਖਤਿਆਰ ਸਿੰਘ, ਜਗਜੀਤ ਸਿੰਘ, ਸੁਖਦੇਵ ਸਿੰਘ, ਮੰਦਰ ਸਿੰਘ, ਗੁਰਪ੍ਰੀਤ ਸਿੰਘ, ਤਿੱਤਰ ਸਿੰਘ, ਬਲਜਿੰਦਰ ਸਿੰਘ, ਮੇਹਰ ਸਿੰਘ, ਹੰਸਰਾਜ, ਤੇਜਿੰਦਰ ਸਿੰਘ, ਨਿੱਕਾ ਸਿੰਘ, ਚਰਨਜੀਤ ਸਿੰਘ, ਭੁਪਿੰਦਰ ਸਿੰਘ, ਅੰਗਰੇਜ਼ ਸਿੰਘ, ਤੇਜ ਕੌਰ, ਜਸਵਿੰਦਰ ਕੌਰ, ਛਿੰਦਰ ਕੌਰ, ਬਲਜਿੰਦਰ ਕੌਰ, ਕਰਮਜੀਤ ਕੌਰ, ਰਾਜੂ ਅਤੇ ਵੀਰਪਾਲ ਕੌਰ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।