ਸਰਕਾਰੀ ਹਾਈ ਸਕੂਲ ਢੈਪਈ ਦੇ ਬੱਚੇ ਰਹੇ ਅੱਵਲ
ਸਰਕਾਰੀ ਹਾਈ ਸਕੂਲ ਢੈਪਈ ਦੀ ਅੱਠਵੀਂ ਸ਼੍ਰੇਣੀ ਦਾ ਨਤੀਜ਼ਾ ਸ਼ਾਨਦਾਰ ਰਿਹਾ
Publish Date: Fri, 17 Apr 2026 04:30 PM (IST)
Updated Date: Sat, 18 Apr 2026 04:01 AM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਅੱਠਵੀਂ ਕਲਾਸ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਸ਼ਹੀਦ ਹਵਾਲਦਾਰ ਅੰਮ੍ਰਿਤਪਾਲ ਸਿੰਘ ਸਰਕਾਰੀ ਹਾਈ ਸਕੂਲ ਢੈਪਈ ਜ਼ਿਲ੍ਹਾ ਫ਼ਰੀਦਕੋਟ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਸਪੁੱਤਰੀ ਗੁਰਸੇਵਕ ਸਿੰਘ ਨੇ 552/600 ਨੰਬਰ ਲੈ ਕੇ 92% ਨਾਲ ਪਹਿਲਾ ਸਥਾਨ, ਵਿਦਿਆਰਥਣ ਸਿਮਰਨਪ੍ਰੀਤ ਕੌਰ ਸਪੁੱਤਰੀ ਸ਼ਮਸ਼ੇਰ ਸਿੰਘ ਨੇ 536/600 ਨੰਬਰ ਲੈ ਕੇ 89.3% ਨਾਲ ਦੂਸਰਾ ਅਤੇ ਵਿਦਿਆਰਥੀ ਜਸਕਰਨਪ੍ਰੀਤ ਸਿੰਘ ਨੇ 522/600 ਅੰਕ ਪ੍ਰਾਪਤ ਕਰਕੇ 87% ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਲਾਸ ਇੰਚਾਰਜ ਪਰਮਜੀਤ ਸਿੰਘ ਸੰਧਵਾਂ ਨੇ ਦਸਿਆ ਕਿ ਕਲਾਸ ਦਾ ਨਤੀਜਾ 100% ਰਿਹਾ ਅਤੇ ਸਾਰੇ ਵਿਦਿਆਰਥੀ ਬਹੁਤ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਅਮਨਦੀਪ ਕੌਰ ਅਤੇ ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ ਤੇ ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਸਕੂਲ ਦੇ ਮਿਹਨਤੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜ਼ਾ ਹੈ। ਓਹਨਾਂ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਰਕਬਾਦ ਦਿੱਤੀ।