
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

‘ਮਾਈ ਵੀਜ਼ਾ ਗਾਈਡ’ ਵੱਲੋਂ ਕਰਵਾਏ ਗਏ ‘ਮੇਰਾ ਭਾਰਤ-ਮੇਰਾ ਗੌਰਵ’ ਆਨਲਾਈਨ ਭਾਸ਼ਣ ਪ੍ਰਤੀਯੋਗਤਾ ਦੇ ਨਤੀਜੇ ਐਲਾਨੇ

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : 80ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ‘ਮਾਈ ਵੀਜ਼ਾ ਗਾਈਡ’, ਫ਼ਰੀਦਕੋਟ ਰੋਡ ਕੋਟਕਪੂਰਾ ਵੱਲੋਂ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ‘ਮੇਰਾ ਭਾਰਤ-ਮੇਰਾ ਗੌਰਵ’ ਵਿਸ਼ੇ ’ਤੇ ਆਨਲਾਈਨ ਭਾਸ਼ਣ ਪ੍ਰਤੀਯੋਗਤਾ ਦੇ ਜੇਤੂਆਂ ਨੂੰ ਸਾਦੇ ਪਰੰਤੂ ਬਹੁਤ ਹੀ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਵਿੱਚ ਅੰਜਨਾ ਕੌਸ਼ਲ ਜੀ (ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰਦਿਆਂ ਇਨਾਮ ਵੰਡੇ। ‘ਮਾਈ ਵੀਜ਼ਾ ਗਾਈਡ’ ਦੇ ਮੈਨੇਜਿੰਗ ਡਾਇਰੈਕਟਰ ਸੋਮਨਾਥ ਕੌੜਾ ਨੇ ਦੱਸਿਆ ਕਿ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਦੀ ਵੱਡੀ ਗਿਣਤੀ ਅਤੇ ਉਹਨਾਂ ਦੀ ਪ੍ਰਤਿਭਾ ਨੂੰ ਦੇਖਦੇ ਹੋਏ ਐਲਾਨੇ ਗਏ ਨਤੀਜਿਆਂ ਵਿੱਚ ਦੂਜੇ ਅਤੇ ਤੀਜੇ ਸਥਾਨ ਲਈ ਇੱਕ-ਇੱਕ ਦੀ ਬਜਾਏ ਤਿੰਨ-ਤਿੰਨ ਵਿਦਿਆਰਥੀਆਂ ਨੂੰ ਇਨਾਮ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਤਰ੍ਹਾਂ ਪਹਿਲੇ ਤਿੰਨ ਸਥਾਨਾਂ ’ਤੇ ਕੁੱਲ 7 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਪ੍ਰਤੀਯੋਗਤਾ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 10 ਹੋਰ ਹੋਣਹਾਰ ਪ੍ਰਤੀਭਾਗੀਆਂ ਨੂੰ ਵੀ ‘ਉਤਸ਼ਾਹ ਪੁਰਸਕਾਰ’ ਦੇਣ ਦਾ ਫ਼ੈਸਲਾ ਕੀਤਾ ਗਿਆ। ਸੋਮਨਾਥ ਕੌੜਾ ਨੇ ਅੱਗੇ ਦੱਸਿਆ ਕਿ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੀ 11ਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੂੰ 3,100 ਰੁਪਏ ਦੇ ਨਕਦ ਇਨਾਮ ਦੇ ਨਾਲ-ਨਾਲ ਟਰਾਫ਼ੀ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਦੂਜੇ ਸਥਾਨ ’ਤੇ ਰਹਿਣ ਵਾਲੇ ਤਿੰਨ ਵਿਦਿਆਰਥੀਆਂ ਅਰਸ਼ਜੋਤ ਸਿੰਘ (9ਵੀਂ ਜਮਾਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਪੰਜਗਰਾਈਂ ਕਲਾਂ), ਦਿਲਨਾਜ਼ ਬਰਾੜ (10ਵੀਂ ਜਮਾਤ, ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ) ਅਤੇ ਵਰਲੀਨ ਕੌਰ (11ਵੀਂ ਜਮਾਤ, ਡ੍ਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ) ਨੂੰ 2100-2100 ਰੁਪਏ ਦੇ ਨਕਦ ਇਨਾਮ ਦੇ ਨਾਲ-ਨਾਲ ਟਰਾਫ਼ੀ, ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।ਤੀਜੇ ਸਥਾਨ ’ਤੇ ਰਹਿਣ ਵਾਲੇ ਤਿੰਨ ਵਿਦਿਆਰਥੀਆਂ ਜੈਸਮੀਨ ਕੌਰ (10ਵੀਂ ਜਮਾਤ, ਐੱਸ.ਐੱਮ.ਡੀ. ਵਰਲਡ ਸਕੂਲ, ਕੋਟਸੁਖੀਆ), ਕਿਰਤਰੂਪ ਕੌਰ (10ਵੀਂ ਜਮਾਤ, ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ) ਅਤੇ ਅੰਕਿਤਾ (12ਵੀਂ ਜਮਾਤ, ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ) ਨੂੰ 1100-1100 ਰੁਪਏ ਦੇ ਨਕਦ ਇਨਾਮ ਦੇ ਨਾਲ-ਨਾਲ ਟਰਾਫ਼ੀ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਪ੍ਰਤੀਯੋਗਤਾ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 10 ਵਿਦਿਆਰਥੀਆਂ ਨੂੰ ‘ਉਤਸ਼ਾਹ ਪੁਰਸਕਾਰ’ ਵਜੋਂ ਟਰਾਫ਼ੀ, ਮੈਡਲ ਅਤੇ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਅੰਜਨਾ ਕੌਸ਼ਲ ਜੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ‘ਮਾਈ ਵੀਜ਼ਾ ਗਾਈਡ’ ਵੱਲੋਂ ਕਰਵਾਈ ਗਈ ‘ਮੇਰਾ ਭਾਰਤ-ਮੇਰਾ ਗੌਰਵ’ ਆਨਲਾਈਨ ਭਾਸ਼ਣ ਪ੍ਰਤੀਯੋਗਤਾ ਵਿੱਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸ੍ਰੀ ਜਸਬੀਰ ਸਿੰਘ ਜੱਸੀ ਨੇ ਵੀ ‘ਮਾਈ ਵੀਜ਼ਾ ਗਾਈਡ’ ਵੱਲੋਂ ਕਰਵਾਈ ਗਈ ਇਸ ਪ੍ਰਤੀਯੋਗਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਹੁੰਦੇ ਹਨ। ਉਹਨਾਂ ਪ੍ਰਤੀਯੋਗਤਾ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਉੱਜਵਲ ਭਵਿੱਖ ਲਈ ਸ਼ੱੁਭਕਾਮਨਾਵਾਂ ਦਿੱਤੀਆਂ।ਇਸਦੇ ਨਾਲ ਹੀ ਪ੍ਰਤੀਯੋਗਤਾ ਦੀ ਸਫ਼ਲਤਾ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਤੇ ਭਾਗ ਲੈਣ ਵਾਲੇ ਸਮੂਹ ਸਕੂਲਾਂ ਦੇ ਸਤਿਕਾਰਯੋਗ ਪ੍ਰਿੰਸੀਪਲ ਸਾਹਿਬਾਨ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ‘ਮਾਈ ਵੀਜ਼ਾ ਗਾਈਡ’ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਸਾਹਿਬਾਨ ਵੱਲੋਂ ਇਸ ਦੇਸ਼-ਭਗਤੀ ਨਾਲ ਜੁੜੇ ਉਪਰਾਲੇ ਨੂੰ ਮਿਲੇ ਭਰਪੂਰ ਸਹਿਯੋਗ ਅਤੇ ਵਿਦਿਆਰਥੀਆਂ ਨੂੰ ਪ੍ਰਤੀਯੋਗਤਾ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਵਿੱਚ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ ਗਈ।