- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮੁਦਾਇਕ ਸਿਹਤ ਕੇਂਦਰ ਵਿਖੇ ਰੀਵਿਊ ਮੀਟਿੰਗ ਕੀਤੀ ਤੇ ਸਿਹਤ ਪ੍ਰੋਗਰਾਮਾਂ ਬਾਰੇ ਜਾਗਰੂਕ ਕੀਤਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਸਿਵਲ ਸਰਜਨ ਫਰੀਦਕੋਟ ਡਾ ਪਰਵਜੀਤ ਸਿੰਘ ਗੁਲਾਟੀ ਦੀ ਅਗਵਾਈ ਵਿਚ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਸਮੂਹ ਸਿਹਤ ਸੁਪਰਵਾਇਜਰ ਅਤੇ ਸਿਹਤ ਵਰਕਰਾਂ ਦੀ ਰੀਵਿਊ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਸਿਹਤ ਅਤੇ ਪ੍ਰਸ਼ਾਸਨਿਕ ਮਸਲਿਆ ਦੇ ਵਿਚਾਰ ਕੀਤਾ ਗਿਆ ਅਤੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਬਾਰੇ ਜਾਗਰੂਕ ਕੀਤਾ ਗਿਆ । ਸਿਵਲ ਸਰਜਨ ਫਰੀਦਕੋਟ ਨਾਲ ਵਿਸ਼ੇਸ਼ ਤੌਰ ਤੇ ਜਿਲਾ ਟੀਕਾਕਰਨ ਅਫਸਰ ਡਾ ਹੁਸਨਪਾਲ, ਸੀਨੀਅਰ ਮੈਡੀਕਲ ਅਫਸਰ ਡਾ ਵਰਿੰਦਰ ਕੁਮਾਰ, ਡਾ ਕਿਰਨਦੀਪ ਕੌਰ, ਡਾ ਪਲਕ ਅਤੇ ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਨੇ ਸ਼ਿਰਕਤ ਕੀਤੀ।ਇਸ ਮੌਕੇ ਡਾ ਪਰਵਜੀਤ ਸਿੰਘ ਗੁਲਾਟੀ ਕਿਹਾ ਕਿ ਐਚ.ਪੀ.ਵੀ. ਵੈਕਸੀਨ ਹੁਣ ਸਰਕਾਰੀ ਸਿਹਤ ਕੇਂਦਰਾਂ ਵਿੱਚ ਬਿਲਕੁਲ ਮੁਫਤ ਮੁਹੱਈਆ ਕਰਵਾ ਰਹੀ ਹੈ। ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ 14 ਸਾਲ ਦੀਆਂ ਲੜਕੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਖੇ ਮੈਡੀਕਲ ਅਫਸਰਾਂ ਦੀ ਨਿਗਰਾਨੀ ਵਿੱਚ ਇਹ ਟੀਕਾ ਲਗਾਇਆ ਜਾ ਰਿਹਾਂ ਹੈ। ਉਨਾਂ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਹੋ ਰਹੀ ਰਜਿਸਟਰੇਸ਼ਨ ਦੇ ਕੰਮ ਦਾ ਰੀਵਿਊ ਕੀਤਾ ਅਤੇ ਕਿਹਾ ਕਿ ਇਸ ਦੀ ਰਜਿਸਟਰੇਸ਼ਨ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਸਾਰੇ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਡਾ ਹੁਸਨਪਾਲ ਨੇ ਕਿਹਾ ਕਿ ਸਰਵਾਈਕਲ ਕੈਂਸਰ, ਜੋ ਕਿ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹੈ, ਭਾਰਤ ਵਿੱਚ ਔਰਤਾਂ ਵਿੱਚ ਹੋਣ ਵਾਲਾ ਦੂਜਾ ਸਭ ਤੋਂ ਵੱਡਾ ਕੈਂਸਰ ਮੰਨਿਆ ਜਾਂਦਾ ਹੈ। ਇਸ ਦੀ ਰੋਕਥਾਮ ਲਈ ਐਚ.ਪੀ.ਵੀ. ਵੈਕਸੀਨ ਬਹੁਤ ਹੀ ਕਾਰਗਰ ਅਤੇ ਸੁਰੱਖਿਅਤ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਇਸ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਵਾਈ ਜਾਵੇ ਤਾਂ ਜੋ ਇਸ ਬੀਮਾਰੀ ਤੋਂ ਨਜਾਤ ਪਾਈ ਜਾ ਸਕੇ। ਡਾ ਵਰਿੰਦਰ ਕੁਮਾਰ ਨੇ ਜਨਨੀ ਸ਼ਿਸ਼ੂ ਸੁਰਕਸ਼ਾ ਕਾਰਯਕਰਮ, ਮੁੱਖ ਮੰਤਰੀ ਸਿਹਤ ਯੋਜਨਾ, ਗੁਲੀਕੋਮਾ, ਸ਼ੂਗਰ ਰੋਗ, ਐਚ ਪੀ ਵੀ ਵੈਕਸੀਨ, ਕੁਸ਼ਟ ਰੋਗ ਨਿਵਾਰਨ ਪ੍ਰੋਗਰਾਮ, ਸੁਜਾਤਾ ਐਪ, ਆਯੂਸ਼ਮਾਨ ਸਿਹਤ ਬੀਮਾ ਕਾਰਡ, ਆਈਓਡੀਨ ਦੀ ਮਹਤਤਾ, ਇੰਟੀਗਰੇਟਡ ਡਿਸੀਜ਼ ਸਰਵਿਲਾਂਸ ਪ੍ਰੋਗਰਾਮ, ਰਾਸ਼ਟਰੀ ਬਾਲ ਸਰੱਖਿਆ , ਸਾਂਸ, ਨੈਸ਼ਨਲ ਵੈਕਟਰ ਬੌਰਨ ਡਸੀਜ ਕੰਟਰੋਲ ਪ੍ਰੋਗਰਾਮ ਅਤੇ ਟੀਕਾਕਰਨ ਪ੍ਰੋਗਰਾਮ ਆਦਿ ਬਾਰੇ ਜਾਣਕਾਰੀ ਦਿੰਦੇ ਹੋਏ ਅਤੇ ਸਮੀਖਿਆ ਕਰਦੇ ਹੋਏ ਹਦਾਇਤ ਕੀਤੀ ਕਿ ਲੋਕਾਂ ਨੂੰ ਇਸ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇਣ ਤਾਂ ਜੋ ਇਨਾਂ ਚੱਲ ਰਹੇ ਸਿਹਤ ਪ੍ਰੋਗਰਾਮਾਂ ਦਾ ਲਾਭ ਹਰੇਕ ਘਰ ਤੱਕ ਪਹੁੰਚ ਸਕੇ। ਇਸ ਮੌਕੇ ਉਨਾਂ ਨੇ ਹਰੇਕ ਮਹੀਨੇ ਵੀ ਐਚ ਐਸ ਐਨ ਸੀ ਕਮੇਟੀਆਂ ਦੀ ਮੀਟਿੰਗ ਕਰਨ ਲਈ ਕਿਹਾ। ਸੁਨੀਲ ਸਿੰਗਲਾ ਵੱਲੋਂ ਕਿਹਾ ਕਿ ਵਰਤਮਾਨ ਸਮੇਂ ਸਰਕਾਰ ਵੱਲੋਂ ਬਹੁਤ ਸਿਹਤ ਸਹੁਲਤਾਵਾਂ ਦਿੱਤੀਆਂ ਜਾ ਰਹੀਆ ਹਨ, ਲੋੜ ਹੈ ਕਿ ਲੋਕ ਜਾਗਰੂਕ ਹੋਣ ਅਤੇ ਸਰਕਾਰੀ ਹਸਪਤਾਲ ਵਿਚ ਸਿਹਤ ਸਹੁਲਤਾਵਾਂ ਲੈਣ ਲਈ ਆਉਣ। ਉਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਮਦਦ ਲਈ ਹਰੇਕ ਸਮੇਂ ਤਿਆਰ ਹੈ, ਇਸ ਲਈ ਫੀਲਡ ਸਟਾਫ ਵਲੋਂ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਡਾ ਕਿਰਨਦੀਪ ਕੌਰ, ਡਾ ਪਲਕ, ਬੀ ਈ ਈ ਫਲੈਗ ਚਾਵਲਾ, ਸਮੂਹ ਸਿਹਤ ਸੁਪਰਵਾਇਜਰ ਅਤੇ ਸਿਹਤ ਵਰਕਰ ਆਦਿ ਹਾਜਰ ਸਨ।