- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੈਰ ਸੰਚਾਰੀ ਰੋਗਾਂ ਬੀ.ਪੀ., ਸ਼ੂਗਰ ਅਤੇ ਕੈਂਸਰ ਸਬੰਧੀ ਕੰਮਿਉਨਿਟੀ ਹੈਲਥ ਅਫਸਰਾਂ ਨਾਲ ਰੀਵਿਊ ਮੀਟਿੰਗ ਦਾ ਆਯੋਜਨ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਡਾ ਰਮਨਦੀਪ ਸਿੰਗਲਾ ਸਿਵਲ ਸਰਜਨ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਗੈਰ ਸੰਚਾਰੀ ਰੋਗਾਂ ਬੀ.ਪੀ., ਸ਼ੂਗਰ ਅਤੇ ਕੈਂਸਰ ਦੀ ਰੋਕਥਾਮ ਅਤੇ ਮੁਫਤ ਇਲਾਜ ਸਬੰਧੀ ਜਿਲ੍ਹੇ ਅਧੀਨ ਕੰਮ ਕਰਦੇ ਕੰਮਿਉਨਿਟੀ ਹੈਲਥ ਅਫਸਰਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਐਮ.ੳ. ਬਲਾਕ ਬਾਜਾਖਾਨਾ ਡਾ. ਨਵਪ੍ਰੀਤ ਗਰੇਵਾਲ, ਕਾਰਜਕਾਰੀ ਐਸ.ਐਮ.ੳ. ਬਲਾਕ ਜੰਡ ਸਾਹਿਬ ਡਾ. ਅਰਸ਼ਦੀਪ ਬਰਾੜ, ਜਿਲ੍ਹਾ ਪ੍ਰੋਗਰਾਮ ਮੈਨੇਜਰ ਸੂਰਜ ਪ੍ਰਕਾਸ਼, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਕੰਮਿਉਨਿਟੀ ਮੋਬਲਾਇਜਰ ਸੰਦੀਪ ਕੁਮਾਰ ਛੋਕਰਾ, ਕੰਪਿਊਟਰ ਅਪਰੇਟਰ ਕੁਲਦੀਪ ਕੁਮਾਰ ਹਾਜਰ ਸਨ । ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ ਵੱਲੋਂ ਸੰਸਥਾ ਵਾਈਜ ਪ੍ਰੋਗਰਾਮ ਦੀ ਪ੍ਰਗਤੀ ਰਿਪੋਰਟ ਬਾਰੇ ਵਿਸਥਾਰ ਸਹਿਤ ਚਰਚਾ ਕਰਦਿਆਂ ਸਮੂਹ ਸਟਾਫ ਨੂੰ ਆਪਣੇ ਨਿਰਧਾਰਿਤ ਟੀਚੇ ਪੂਰੇ ਕਰਨ ਦੀ ਹਦਾਇਤ ਕੀਤੀ ਗਈ। ਉਹਨਾਂ ਕਿਹਾ ਕਿ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਸਕਰੀਨਿੰਗ ਕੈਂਪ ਲਗਾਏ ਜਾਣ ਤਾਂ ਜੋ ਬੀ.ਪੀ., ਸ਼ੂਗਰ ਅਤੇ ਕੈਂਸਰ ਦੇ ਮਰੀਜਾਂ ਦੀ ਜਲਦ ਭਾਲ ਹੋ ਸਕੇ ਅਤੇ ਸਮੇਂ ਸਿਰ ਇਲਾਜ ਸ਼ੁਰੂ ਹੋਣ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਹਨਾਂ ਕਿਹਾ ਕਿ ਨੌਜਵਾਨ ਪੀੜੀ ਵਿੱਚ ਬੀਪੀ, ਸ਼ੂਗਰ ਅਤੇ ਕੈੰਸਰ ਦੀ ਬਿਮਾਰੀ ਤੇਜੀ ਨਾਲ ਫੈਲ ਰਹੀ ਹੈ ਸੋ ਆਮ ਲੋਕਾਂ ਨੂੰ ਇਹਨਾਂ ਤੋਂ ਬਚਣ ਲਈ ਚੰਗਾ ਰਹਿਣ ਸਹਿਣ, ਸੈਰ ਕਸਰਤ ਅਤੇ ਸੰਤੁਲਿਤ ਖੁਰਾਕ ਲੈਣ ਲਈ ਜਾਗਰੂਕ ਕਰਨ ਲਈ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇ । ਉਹਨਾਂ ਕਿਹਾ ਕਿ ਨੌਜਵਾਨ ਪੀੜੀ ਵਿੱਚ ਦਿਲ ਦੇ ਦੌਰੇ ਨਾਲ ਹੋਣ ਵਾਲੀਆਂ ਮੌਤਾਂ ਦਾ ਮੁੱਖ ਕਾਰਣ ਬੀ.ਪੀ. ਅਤੇ ਸੂਗਰ ਹੀ ਹਨ । ਉਹਨਾਂ ਕਿਹਾ ਕਿ ਕੈਂਸਰ ਤੋਂ ਬਚਣ ਲਈ ਸਰੀਰ ਵਿੱਚ ਕਿਤੇ ਵੀ ਗੰਢ ਹੋਣ, ਕਿਸੇ ਹਿੱਸੇ ਚੋਂ ਖੂਨ ਆਉਣ ਤੇ ਤਰੁੰਤ ਹਸਪਤਾਲ ਵਿੱਚ ਜਾਚ ਕਰਵਾਉਣੀ ਚਾਹੀਦੀ ਹੈ । ਡਾ. ਮਨਦੀਪ ਕੌਰ ਨੇ ਮੀਟਿੰਗ ਵਿੱਚ ਇਹ ਗੱਲ ਜੋਰ ਦੇ ਕੇ ਕਹੀ ਕਿ ਸਾਨੂੰ ਲੋਕਾਂ ਨੂੰ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਤੋਂ ਬਚਣ ਲਈ ਸਾਦਾ ਰਹਿਣ ਸਹਿਣ, ਚੰਗੀ ਖੁਰਾਕ ਅਤੇ ਤਣਾਅ ਮੁਕਤ ਜਿੰਦਗੀ ਜਿਉਣ ਲਈ ਜਾਗਰੂਕ ਅਤੇ ਪ੍ਰੇਰਿਤ ਕਰਨ ਦੀ ਲੋੜ ਹੈ।