
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦਿਨੋਂ ਦਿਨ ਵੱਧ ਰਹੀ ਮਹਿੰਗਾਈ ਗੰਭੀਰ ਖਤਰੇ ਦੀ ਘੰਟੀ : ਢੋਸੀਵਾਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਪਿਛਲੇ ਕਰੀਬ ਚਾਰ ਦਹਾਕਿਆਂ ਤੋਂ ਆਪਣੇ ਸੰਸਥਾਪਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਮਾਜ ਸੇਵਾ ਨੂੰ ਸਮਰਪਿਤ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਰਟ) ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਸੰਸਥਾਪਕ ਢੋਸੀਵਾਲ ਤੋਂ ਇਲਾਵਾ ਜਿਲ੍ਹਾ ਚੀਫ ਪੈਟਰਨ ਮੈਡਮ ਹੀਰਾਵਤੀ, ਜਿਲ੍ਹਾ ਪ੍ਰਧਾਨ ਡੀ.ਪੀ.ਐੱਸ. ਭੋਲਾ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਇੰਸ. ਰਮੇਸ਼ ਕੁਮਾਰ ਬਾਰੋਲੀਆ, ਮੁੱਖ ਸਲਾਹਕਾਰ ਸ੍ਰੀ ਕ੍ਰਿਸ਼ਨ ਆਰ.ਏ. ਸਮੇਤ ਲੀਗਲ ਅਡਵਾਇਜਰ ਐਡਵੋਕੇਟ ਪ੍ਰਦੀਪ ਸਿੰਘ ਅਟਵਾਲ ਆਦਿ ਮੌਜੂਦ ਸਨ। ਮੀਟਿੰਗ ਦੌਰਾਨ ਆਉਂਦੇ ਤਿਉਹਾਰੀ ਸੀਜਨ ਦੌਰਾਨ ਦਿਨੋਂ ਦਿਨ ਵੱਧ ਰਹੀ ਮਹਿੰਗਾਈ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਟਰੱਸਟ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੀਆਂ ਗਲਤ ਨੀਤੀਆਂ, ਜਮਾਂ ਖੋਰਾਂ ਅਤੇ ਮਿਲਾਵਟ ਖੋਰਾਂ ਨੂੰ ਰਾਜਨੀਤਕ ਸਰਪ੍ਰਸਤੀ ਅਤੇ ਮਿਲੀ ਭੁਗਤ ਨਾਲ ਪੈਟਰੋਲ, ਡੀਜ਼ਲ ਗੈਸ, ਘਰੇਲੂ ਵਰਤੋਂ ਦੇ ਆਮ ਸਮਾਨ ਸਮੇਤ ਸਬਜ਼ੀਆਂ ਅਤੇ ਫਲ਼ਾਂ ਦੇ ਭਾਅ ਅਸਮਾਨੀ ਛੂੰਹ ਰਹੇ ਹਨ। ਕੋਈ ਵੀ ਸਬਜ਼ੀ ਇਕ ਸੌ ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਘੱਟ ਨਹੀਂ ਹੈ। ਮਹਿੰਗੇ ਅਤੇ ਮਿਲਾਵਟੀ ਸਮਾਨ ਖਪਤਕਾਰਾਂ ਦੀ ਸਿਹਤ ਨੂੰ ਘੁਣ ਲੱਗ ਰਿਹਾ ਹੈ। ਮਹਿੰਗਾਈ ਦੀ ਸਭ ਤੋਂ ਵੱਧ ਮਾਰ ਔਰਤਾਂ ਨੂੰ ਸਹਿਣੀ ਪੈ ਰਹੀ ਰਹੀ ਕਿਉਂਕਿ ਮਹਿੰਗਾਈ ਨੇ ਰਸੋਈ ਦਾ ਬੱਜਟ ਵਿਗਾੜ ਕੇ ਰੱਖ ਦਿੱਤਾ ਹੈ। ਅੱਜ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਢੋਸੀਵਾਲ ਨੇ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਨੂੰ ਗੰਭੀਰ ਖਤਰੇ ਦੀ ਘੰਟੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੇ ਇਸ ’ਤੇ ਜਲਦੀ ਕਾਬੂ ਨਾ ਪਾਇਆ ਗਿਆ ਤਾਂ ਸਥਿਤੀ ਬੇਹੱਦ ਵਿਸਫੋਟਕ ਹੋ ਜਾਵੇਗੀ ਜਿਸਨੂੰ ਕੰਟਰੋਲ ਕਰਨਾ ਅਸੰਭਵ ਹੋ ਜਾਵੇਗਾ। ਲਾਰਡਬੁੱਧਾ ਟਰੱਸਟ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਫੂਡ ਐਂਡ ਸੇਫ਼ਟੀ ਅਫਸਰ ਨੂੰ ਅਪੀਲ ਕੀਤੀ ਹੈ ਕਿ ਜਲਦੀ ਹੀ ਵਿਸ਼ੇਸ਼ ਮੁਹਿੰਮ ਚਲਾ ਕੇ ਮਿਲਾਵਟ ਖੋਰੀ ਅਤੇ ਜਮਾ ਖੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।