- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵਾਈਨ ਫਲੂ ਦੀ ਰੋਕਥਾਮ ਸਬੰਧੀ ਪੁਖਤਾ ਪ੍ਰਬੰਧ - ਡਾ. ਰਮਨਦੀਪ ਸਿੰਗਲਾ

ਵਿਕਾਸ ਗਰਗ ਪੰਜਾਬੀ ਜਾਗਰਣ ਫ਼ਰੀਦਕੋਟ : ਡਾ. ਰਮਨਦੀਪ ਸਿੰਗਲਾ ਸਿਵਲ ਸਰਜਨ ਫਰੀਦਕੋਟ ਨੇ ਸਿਹਤ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਸਵਾਇਨ ਫਲੂ ਦੀ ਰੋਕਥਾਮ ਸਬੰਧੀ ਇੱਕ ਜਾਗਰੂਕਤਾ ਪਰਚਾ ਜਾਰੀ ਕੀਤਾ । ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਵਾਈਨ ਫਲੂ ਦੀ ਰੋਕਥਾਮ ਸਬੰਧੀ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਹਨਾਂ ਕਿਹਾ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਜਰੂਰਤ ਨਹੀਂ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਸਾਹ ਚੜਦਾ ਹੈ, ਖਾਂਸੀ ਗਲੇ ਵਿੱਚ ਦਰਦ, ਤੇਜ ਬੁਖਾਰ, ਸਿਰ ਦਰਦ, ਠੰਡ ਲੱਗਣਾ ਅਤੇ ਸਰੀਰ ਵਿੱਚ ਥਕਾਵਟ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਲੱਛਣ ਦਿਖਾਈ ਦੇਣ ਤਾਂ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਇਹ ਟੈਸਟ (ਸਵਾਈਨ ਫਲੂ) ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦਵਾਈਆਂ ਅਤੇ ਸੈਂਪਲ ਲਈ ਜ਼ਰੂਰੀ ਸਮਾਨ ਦੇ ਪੂਰੇ ਪੁਖਤਾ ਪ੍ਰਬੰਧ ਮੌਜੂਦ ਹਨ। ਉਹਨਾਂ ਸਮੂਹ ਫੀਲਡ ਸਟਾਫ ਨੂੰ ਵੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਵਾਈਨ ਫਲੂ ਤੋਂ ਬਚਾਅ ਅਤੇ ਰੋਕਥਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਇਸ ਮੌਕੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਦੀਪਤੀ ਅਰੋੜਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਸਵਾਈਨ ਫਲੂ ਦੇ 2 ਕੇਸ ਰਿਪੋਰਟ ਹੋਏ ਹੈ। ਜ਼ਿਲ੍ਹੇ ਵਿੱਚ ਸਵਾਈਨ ਫਲੂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੀ ਲਗਾਤਾਰ ਸਥਿਤੀ ਤੇ ਨਜ਼ਰ ਰੱਖ ਰਹੀਆਂ ਹਨ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਡਾ.ਪ੍ਰਭਦੀਪ ਸਿੰਘ ਚਾਵਲਾ ਹਾਜਰ ਸਨ।