ਦਿਹਾਤੀ ਮਜ਼ਦੂਰ ਸਭਾ ਨੇ ਕੀਤੀ ਰੈਲੀ ਦੀ ਤਿਆਰੀ
ਦਿਹਾਤੀ ਮਜ਼ਦੂਰ ਸਭਾ ਵੱਲੋਂ 8 ਅਪ੍ਰੈਲ ਨੂੰ ਜਲੰਧਰ ਵਿੱਚ ਕੀਤੀ ਜਾ ਰਹੀ ਮਜ਼ਦੂਰਾਂ ਦੀ ਰੈਲੀ ਵਿੱਚ ਪਹੁੰਚਣ ਦੀ ਅਪੀਲ
Publish Date: Mon, 30 Mar 2026 03:48 PM (IST)
Updated Date: Tue, 31 Mar 2026 04:01 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪਿੰਡ ਬੱਗੇਆਣਾ ਖੁਰਦ ਵਿੱਚ ਦਿਹਾਤੀ ਮਜ਼ਦੂਰ ਸਭਾ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਔਲਖ ਦੀ ਅਗਵਾਈ ਹੇਠ ਮਜ਼ਦੂਰਾਂ ਦੀ ਨੁੱਕੜ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਬੀਬੀ ਵੀਰਪਾਲ ਕੌਰ ਨੇ ਕੀਤੀ। ਆਗੂਆਂ ਨੇ 8 ਅਪ੍ਰੈਲ ਨੂੰ ਦਿਹਾਤੀ ਮਜ਼ਦੂਰ ਵੱਲੋਂ ਜਲੰਧਰ ਵਿੱਚ ਕੀਤੀ ਜਾ ਰਹੀ ਮਜ਼ਦੂਰਾਂ ਦੀ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਜ਼ਦੂਰਾਂ ਕਿਸਾਨਾਂ ਅਤੇ ਕਿਰਤੀ ਲੋਕਾਂ ਉੱਪਰ ਥੋਪੀਆਂ ਗਈਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਇਹਨਾਂ ਨੀਤੀਆਂ ਖਿਲਾਫ ਇੱਕ ਜੁੱਟ ਹੋਣ ਦਾ ਸੁਨੇਹਾ ਦਿੱਤਾ, ਜਿਨਾਂ ਵਿੱਚ ਮੁੱਖ ਤੌਰ ਤੇ ਜਿਵੇਂ ਨਰੇਗਾ ਕਾਨੂੰਨ ਇਨ ਬਿਨ ਬਹਾਲ ਕਰਾਉਣ, ਬਿਜਲੀ ਸੋਧ ਬਿੱਲ 2025 ਅਤੇ ਬੀਜ ਸੋਧ ਬਿਲ 2025 ਰੱਦ ਕਰਾਉਣ, ਚਾਰ ਲੇਬਰ ਕੋਡ ਰੱਦ ਕਰਾਉਣ, ਅਮਰੀਕਾ ਨਾਲ ਕਰ ਮੁਕਤ ਸਮਝੌਤਾ ਰੱਦ ਕਰਾਉਣ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਆਦਿ ਮੰਗਾਂ ਦੇ ਖਿਲਾਫ ਵੱਡੀ ਲਾਮਬੰਦੀ ਕਰਨ ’ਤੇ ਜ਼ੋਰ ਦਿੱਤਾ ਗਿਆ ਅਤੇ ਕਿਹਾ ਕਿ ਕੁਝ ਦਿਨਾਂ ਅੰਦਰ ਜਮਹੂਰੀ ਕਿਸਾਨ ਸਭਾ ਫਰੀਦਕੋਟ ਵੱਲੋਂ ਛੋਟੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੂੰ ਹੱਥੀ ਕੰਮ ਕਰਕੇ ਰੁਜ਼ਗਾਰ ਪ੍ਰਾਪਤ ਕਰਨ ਦੇ ਹੁਨਰ ਦੇਣ ਸਬੰਧੀ ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਵੱਲੋਂ ਜਲਦੀ ਮੀਟਿੰਗਾਂ ਕਰਵਾਈਆਂ ਜਾਣਗੀਆਂ ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਇਰਾਨ ਅਮਰੀਕਾ ਦੀ ਜੰਗ ਵਿੱਚ ਮਾਰੇ ਗਏ ਨਿਹਕੇ ਲੋਕਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ।