- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੇਂਡੂ ਲਿੰਕ ਸੜਕਾਂ ਪਹਿਲ ਦੇ ਅਧਾਰ ’ਤੇ ਬਣਾਈਆਂ ਜਾਣਗੀਆਂ : ਅਮਨਦੀਪ ਬਾਬਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਪ੍ਰਮੁੱਖ ਗੈਰ ਸਰਕਾਰੀ ਅਤੇ ਗੈਰ ਰਾਜਨੀਤਕ ਸਮਾਜ ਸੇਵੀ ਸੰਸਥਾ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਉੱਚ ਪੱਧਰੀ ਵਫ਼ਦ ਨੇ ਸਥਾਨਕ ਮਾਰਕਿਟ ਕਮੇਟੀ ਦੇ ਨਵੇਂ ਬਣਾਏ ਚੇਅਰਮੈਨ ਅਮਨਦੀਪ ਸਿੰਘ ਬਾਬਾ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ। ਜਿਲ੍ਹਾ ਪ੍ਰਧਾਨ ਡੀ.ਪੀ.ਐੱਸ. ਭੋਲਾ ਦੀ ਅਗਵਾਈ ਹੇਠਲੇ ਇਸ ਵਫ਼ਦ ਵਿੱਚ ਟਰੱਸਟ ਸੰਸਥਾਪਕ ਜਗਦੀਸ਼ ਰਾਏ ਢੋਸੀਵਾਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਟਰੱਸਟ ਦੀ ਚੀਫ਼ ਪੈਟਰਨ ਹੀਰਾਵਤੀ ਸੇਵਾ ਮੁਕਤ ਤਹਿਸੀਲਦਾਰ, ਸੀਨੀਅਰ ਮੀਤ ਪ੍ਰਧਾਨ ਇੰਸ. ਰਮੇਸ਼ ਕੁਮਾਰ ਬਰੋਲੀਆ, ਜਨਰਲ ਸਕੱਤਰ ਪ੍ਰੋ. ਮਲਕੀਅਤ ਸਿੰਘ ਮੰਮਨ, ਮੁੱਖ ਸਲਾਹਕਾਰ ਸ੍ਰੀ ਕ੍ਰਿਸ਼ਨ ਆਰ.ਏ., ਪ੍ਰੈਸ ਸਕੱਤਰ ਸ਼ਿਵ ਨਾਥ ਦਰਦੀ, ਲੀਗਲ ਅਡਵਾਇਡਰ ਐਡੋਵਕੇਟ ਪ੍ਰਦੀਪ ਸਿੰਘ ਅਟਵਾਲ ਅਤੇ ਨਰਿੰਦਰ ਕਾਕਾ ਆਦਿ ਮੌਜੂਦ ਸਨ। ਟਰੱਸਟ ਵੱਲੋਂ ਸਭ ਤੋਂ ਪਹਿਲਾਂ ਅਮਨਦੀਪ ਸਿੰਘ ਬਾਬਾ ਨੂੰ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਮੀ ਉਮਰ, ਚੰਗੀ ਸਿਹਤ ਅਤੇ ਪਰਿਵਾਰਕ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ ਚੇਅਰਮੈਨ ਬਾਬਾ ਨੇ ਵਫ਼ਦ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ। ਮੁਲਾਕਾਤ ਦੌਰਾਨ ਵਫ਼ਦ ਵੱਲੋਂ ਲਾਰਡ ਬੁੱਧਾ ਚੈਰੀਟੇਬਲ ਟਰੱਸਟ ਦੁਆਰਾ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਜਾਣਕਾਰੀ ਦਿੱਤੀ ਗਈ। ਮੁਲਾਕਾਤ ਸਮੇਂ ਗੱਲਬਾਤ ਦੌਰਾਨ ਚੇਅਰਮੈਨ ਅਮਨਦੀਪ ਬਾਬਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਮੰਡੀ ਦੀਆਂ ਮੇਨ ਸੜਕਾਂ ਨਾਲ ਜੋੜਨ ਦਾ ਕੰਮ ਪਹਿਲ ਦੇ ਅਧਾਰ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਇਕੱਤੀ ਪੇਂਡੂ ਸੜਕਾਂ ਬਣਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਆਉਂਦੀ ਝੋਨੇ ਦੀ ਫਸਲ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿੱਚ ਸਾਰੇ ਉਚਿਤ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਸਰਵ ਪੱਖੀ ਵਿਕਾਸ ਲਈ ਸ਼ੁਰੂ ਤੋਂ ਹੀ ਯਤਨਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਰਕਿਟ ਕਮੇਟੀ ਫਰੀਦਕੋਟ ਆਪਣੇ ਅਧੀਨ ਆਉਂਦੇ ਸਾਰੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਚੌਵੀ ਘੰਟੇ ਤਿਆਰ ਰਹਿੰਦੀ ਹੈ। ਪ੍ਰੈਸ ਨਾਲ ਉਕਤ ਜਾਣਕਾਰੀ ਸਾਂਝੀ ਕਰਦੇ ਹੋਏ ਜਿਲ੍ਹਾ ਪ੍ਰਧਾਨ ਡੀ.ਪੀ.ਐੱਸ. ਭੋਲਾ ਨੇ ਦੱਸਿਆ ਕਿ ਅਮਨਦੀਪ ਸਿੰਘ ਬਾਬਾ ਵੱਲੋਂ ਚੇਅਰਮੈਨ ਦਾ ਅਹੁਦਾ ਸੰਭਾਲਣ ’ਤੇ ਲਾਰਡ ਬੁੱਧਾ ਟਰੱਸਟ ਵੱਲੋਂ ਯਾਦਗਾਰੀ ਸਨਮਾਨ ਚਿੰਨ ਭੇਂਟ ਕੀਤਾ ਗਿਆ।