ਹਰਪ੍ਰਰੀਤ ਸਿੰਘ ਚਾਨਾ, ਕੋਟਕਪੂਰਾ : ਸਾਂਝ ਕੇਂਦਰ ਸਬ ਡਿਵੀਜ਼ਨ ਕੋਟਕਪੂਰਾ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਨੇੜਲੇ ਪਿੰਡ ਿਢੱਲਵਾਂ ਕਲਾਂ ਦੀ ਗਿੱਲ ਧਰਮਸ਼ਾਲਾ ਵਿਖੇ ਕਰਵਾਇਆ ਗਿਆ, ਜਿਸ ਵਿਚ ਅਵਨੀਤ ਕੌਰ ਸਿੱਧੂ ਐੱਸਐੱਸਪੀ ਫਰੀਦਕੋਟ ਅਤੇ ਰਮਨਦੀਪ ਸਿੰਘ ਭੁੱਲਰ ਡੀਐੱਸਪੀ ਕੋਟਕਪੂਰਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਸੈਮੀਨਾਰ ਦੌਰਾਨ ਜ਼ਿਲ੍ਹਾ ਪੁਲਸ ਮੁਖੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਆਓ ਆਪਾਂ ਸਾਰੇ ਰਲ-ਮਿਲ ਕੇ ਹੰਭਲਾ ਮਾਰੀਏ ਅਤੇ ਸਮਾਜ ਨੂੰ ਨਸ਼ਿਆਂ ਰੂਪੀ ਕੋਹੜ ਤੋਂ ਮੁਕਤ ਕਰਕੇ ਜ਼ਿਲ੍ਹਾ ਫਰੀਦਕੋਟ ਨੂੰ ਤੰਦਰੁਸਤ ਬਣਾਉਣ ਦੇ ਨਾਲ-ਨਾਲ ਤੰਦਰੁਸਤ ਸਮਾਜ ਸਿਰਜੀਏ। ਉਨ੍ਹਾਂ ਕਿਹਾ ਕਿ ਜ਼ਿਲੇ ਵਿਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਜ਼ਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੇ ਨਸ਼ਿਆਂ ਦੇ ਇਸ ਕਾਰੋਬਾਰ 'ਚ ਲੱਗੇ ਲੋਕਾਂ 'ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਹਾਜਰ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਦਾ ਸਹਿਯੋਗ ਕਰਦੇ ਹੋਏ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਪਹਿਲਾਂ ਤਿੰਨ-ਚਾਰ ਵਾਰ ਸਮਝਾਇਆ ਜਾਵੇ ਅਤੇ ਜੇਕਰ ਫਿਰ ਵੀ ਉਹ ਨਹੀ ਸਮਝਦੇ ਤਾਂ ਇੰਨ੍ਹਾਂ ਨੂੰ ਪੁਲਸ ਦੇ ਹਵਾਲੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖੇਡਾਂ, ਨਸ਼ਾ ਵਿਰੋਧੀ ਮੁਹਿੰਮ ਲਈ ਬਹੁਤ ਅਹਿਮ ਹਨ ਇਸ ਲਈ ਲੋੜ ਹੈ ਕਿ ਸਾਡੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖਿਲਾਫ ਲੜਾਈ ਦੌਰਾਨ ਕਿਸੇ ਤਰ੍ਹਾਂ ਦਾ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਸੰਭਵ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਰਮਨਦੀਪ ਸਿੰਘ ਭੁੱਲਰ ਡੀਐੱਸਪੀ ਕੋਟਕਪੂਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ 'ਤੇ ਰੋਕ ਲਗਾਉਣਾ ਸਭੰਵ ਨਹੀਂ ਹੈ, ਇਸ ਲਈ ਹਰ ਪਿੰਡ ਵਾਸੀ ਨੂੰ ਨਸ਼ਿਆਂ ਖਿਲਾਫ ਜੰਗ ਦੌਰਾਨ ਪੁਲਸ ਦਾ ਸਹਿਯੋਗ ਕਰਨਾ ਚਾਹੀਦਾ ਹੈ। ਇਸ ਦੌਰਾਨ ਸੁਖਜੀਤ ਸਿੰਘ ਿਢੱਲਵਾਂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਵੀ ਨਸ਼ਿਆਂ 'ਤੇ ਕਾਬੂ ਪਾਉਣ ਲਈ ਪੁਲਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੁਲਸ ਦਾ ਸਹਿਯੋਗ ਕਰਨ ਦਾ ਭਰੋਗਾ ਦਿਵਾਇਆ ਅਤੇ ਲੋਕਾਂ ਨੂੰ ਵੀ ਇਸ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਸਾਂਝ ਕੇਂਦਰ ਕੋਟਕਪੂਰਾ ਦੇ ਇੰਚਾਰਜ ਜਗਸੀਰ ਸਿੰਘ ਖਾਰਾ ਨੇ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਅਤੇ ਸਕੱਤਰ ਦਵਿੰਦਰ ਨੀਟੂ ਨੇ ਨਸ਼ੇ ਵਿੱਚ ਲੱਗੇ ਲੋਕਾਂ ਨੂੰ ਦੁਬਾਰਾ ਆਮ ਜ਼ਿੰਦਗੀ ਵੱਲ ਵਾਪਸ ਲਿਆਉਣ ਲਈ ਪੁਨਰਵਾਸ ਕੇਂਦਰ ਫਰੀਦਕੋਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਉੱਘੇ ਫਿਲਮੀ ਕਲਾਕਾਰ ਮਲਕੀਤ ਸਿੰਘ ਰਾਉਣੀ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਭਾਈ ਮੰਨਾ ਸਿੰਘ ਦੀ ਟੀਮ ਵੱਲੋਂ ਇੱਕ ਨਾਟਕ ਵੀ ਖੇਡਿਆ ਗਿਆ।

ਇਸ ਮੌਕੇ ਸੁਖਜੀਤ ਸਿੰਘ ਿਢੱਲਵਾਂ ਪ੍ਰਧਾਨ ਆਮ ਆਦਮੀ ਪਾਰਟੀ ਜਿਲਾ ਫਰੀਦਕੋਟ, ਗੁਰਵਿੰਦਰ ਸਿੰਘ ਐੱਸ.ਐੱਚ.ਓ ਥਾਣਾ ਸਦਰ ਕੋਟਕਪੂਰਾ, ਲਾਭ ਸਿੰਘ ਜਿਲਾ ਇੰਚਾਰਜ ਸਾਂਝ ਕੇੰਦਰ, ਦਵਿੰਦਰ ਨੀਟੂ ਸਕੱਤਰ ਸਾਂਝ ਕੇਂਦਰ, ਮਨਦੀਪ ਸਿੰਘ ਮਿੰਟੂ ਗਿੱਲ, ਡਾ.ਹਰਪਾਲ ਸਿੰਘ ਿਢੱਲਵਾਂ, ਪੋ੍.ਹਰਬੰਸ ਸਿੰਘ ਪਦਮ, ਉਦੇ ਰੰਧੇਵ, ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।