
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਸ ਨੇ ਪੜ੍ਹਾਈ ਪੂਰੀ ਕਰ ਲਈ ਸੀ ਤੇ ਪੀਆਰ ਲਈ ਅਰਜ਼ੀ ਦਿੱਤੀ ਹੋਈ ਸੀ। ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਉਸ ਦੀ ਸਿਹਤ ਅਚਾਨਕ ਵਿਗੜ ਗਈ ਤੇ ਉਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਦੁਖੀ ਪਰਿਵਾਰ ਤੇ ਪਿੰਡ ਵਾਸੀਆਂ ਨੇ ਸਰਕਾਰ ਨੂੰ ਲੜਕੀ ਦੀ ਮ੍ਰਿਤਕ ਦੀ ਦੇਹ ਭਾਰਤ ਲਿਆਉਣ ’ਚ ਮਦਦ ਦੀ ਅਪੀਲ ਕੀਤੀ ਹੈ।

ਕੋਟਕਪੂਰਾ : ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਡੋਡ ਦੀ 24 ਸਾਲਾ ਲੜਕੀ ਅਨਮੋਲਦੀਪ ਕੌਰ ਦੀ ਕੈਨੇਡਾ ਦੇ ਸ਼ਹਿਰ ਵਿਨੀਪੈਗ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਹ ਕਰੀਬ ਚਾਰ ਸਾਲ ਪਹਿਲਾਂ ਮੈਡੀਕਲ ਸਟਰੀਮ ’ਚ ਪੜ੍ਹਾਈ ਲਈ ਕੈਨੇਡਾ ਗਈ ਸੀ। ਪਿੰਡ ’ਚ ਕਲੀਨਿਕ ਚਲਾਉਣ ਵਾਲੇ ਸਥਾਨਕ ਮੈਡੀਕਲ ਪ੍ਰੈਕਟੀਸ਼ਨਰ ਤੇ ਸਮਾਜਸੇਵੀ ਡਾ. ਜਰਨੈਲ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਅਨਮੋਲਦੀਪ ਵਿਨੀਪੈਗ ’ਚ ਇੱਕ ਅਪਾਰਟਮੈਂਟ ’ਚ ਬੰਗਲਾਦੇਸ਼ ਦੀ ਰੂਮਮੇਟ ਨਾਲ ਰਹਿ ਰਹੀ ਸੀ। ਉਸ ਨੇ ਪੜ੍ਹਾਈ ਪੂਰੀ ਕਰ ਲਈ ਸੀ ਤੇ ਪੀਆਰ ਲਈ ਅਰਜ਼ੀ ਦਿੱਤੀ ਹੋਈ ਸੀ। ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਉਸ ਦੀ ਸਿਹਤ ਅਚਾਨਕ ਵਿਗੜ ਗਈ ਤੇ ਉਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਦੁਖੀ ਪਰਿਵਾਰ ਤੇ ਪਿੰਡ ਵਾਸੀਆਂ ਨੇ ਸਰਕਾਰ ਨੂੰ ਲੜਕੀ ਦੀ ਮ੍ਰਿਤਕ ਦੀ ਦੇਹ ਭਾਰਤ ਲਿਆਉਣ ’ਚ ਮਦਦ ਦੀ ਅਪੀਲ ਕੀਤੀ ਹੈ।