- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਦੀਪ ਕੁਮਾਰ ਯੂਥ ਕਾਂਗਰਸ ਹਲਕਾ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਯੂਥ ਕਾਂਗਰਸ ਦੀਆਂ ਅੰਦਰੂਨੀ ਚੋਣਾਂ ਦੇ ਨਤੀਜੇ ਐਲਾਨੇ ਜਾਣ ਉਪਰੰਤ ਵਿਧਾਨ ਸਭਾ ਹਲਕਾ ਜੈਤੋ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਚੋਣ ਨਤੀਜਿਆਂ ਵਿੱਚ ਹਲਕੇ ਦੇ ਨੌਜਵਾਨ ਆਗੂ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ ਦੀ ਸ਼ਾਨਦਾਰ ਜਿੱਤ ਨੂੰ ਕਾਂਗਰਸੀ ਵਰਕਰਾਂ ਦੀ ਲੰਬੇ ਸਮੇਂ ਦੀ ਮਿਹਨਤ, ਨੌਜਵਾਨਾਂ ਦੇ ਭਰਪੂਰ ਸਹਿਯੋਗ ਅਤੇ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ। ਚੋਣ ਨਤੀਜਿਆਂ ਅਨੁਸਾਰ ਪਿੰਡ ਰੋਮਾਣਾ ਅਜੀਤ ਸਿੰਘ, ਜ਼ਿਲ੍ਹਾ ਫ਼ਰੀਦਕੋਟ ਦੇ ਵਸਨੀਕ ਸੰਦੀਪ ਕੁਮਾਰ ਨੂੰ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦਾ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ। ਉਹ ਲੰਬੇ ਸਮੇਂ ਤੋਂ ਯੂਥ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਲਈ ਨਿਰੰਤਰ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਦੀ ਇਸ ਜਿੱਤ ਨੂੰ ਪਾਰਟੀ ਪ੍ਰਤੀ ਸਮਰਪਣ, ਮਜ਼ਬੂਤ ਸੰਗਠਨਾਤਮਕ ਯੋਗਤਾ, ਵਰਕਰਾਂ ਨਾਲ ਨਜ਼ਦੀਕੀ ਤਾਲਮੇਲ ਅਤੇ ਨੌਜਵਾਨ ਵਰਗ ਵਿੱਚ ਬਣਾਈ ਮਜ਼ਬੂਤ ਪਛਾਣ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਜਿਵੇਂ ਹੀ ਚੋਣ ਨਤੀਜੇ ਐਲਾਨੇ ਗਏ, ਜੈਤੋ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਕਾਂਗਰਸੀਆਂ ਵੱਲੋਂ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ, ਮਿਠਾਈਆਂ ਵੰਡੀਆਂ ਗਈਆਂ ਅਤੇ ਜਿੱਤ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ ਨੇ ਆਪਣੀ ਜਿੱਤ ਨੂੰ ਪਾਰਟੀ ਵਰਕਰਾਂ, ਸਮਰਥਕਾਂ ਅਤੇ ਹਲਕੇ ਦੇ ਲੋਕਾਂ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਲਈ ਉਹ ਲਗਾਤਾਰ ਕੰਮ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ, ਲੋਕਤੰਤਰਿਕ ਕਦਰਾਂ-ਕੀਮਤਾਂ ਅਤੇ ਲੋਕ ਹਿੱਤਾਂ ਦੀ ਰੱਖਿਆ ਲਈ ਉਹ ਹਮੇਸ਼ਾ ਵਚਨਬੱਧ ਰਹਿਣਗੇ। ਸੰਦੀਪ ਕੁਮਾਰ ਨੇ ਆਪਣੀ ਜਿੱਤ ਲਈ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸ਼੍ਰੀਮਤੀ ਸੋਨੀਆ ਗਾਂਧੀ, ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ, ਅਖਿਲ ਭਾਰਤੀ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਸ਼੍ਰੀਮਤੀ ਪ੍ਰਿਯੰਕਾ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ‘ਰਾਜਾ ਵੜਿੰਗ’, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ‘ਬੱਬੂ ਬਰਾੜ’ ਅਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਸੀਨੀਅਰ ਮਹਿਲਾ ਕਾਂਗਰਸੀ ਆਗੂ ਬੀਬਾ ਜਾਵੇਦ ਅਖ਼ਤਰ, ਸੀਨੀਅਰ ਕਾਂਗਰਸੀ ਆਗੂ ਸੰਜੀਵ ਭਾਰਦਵਾਜ, ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ ਕਰੀਰਵਾਲੀ, ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ ‘ਸ਼ੰਮ੍ਹੀ ਰੰਧਾਵਾ’ ਭਗਤੂਆਣਾ, ਜ਼ਿਲ੍ਹਾ ਕਾਂਗਰਸ ਕਮੇਟੀ ਓ.ਬੀ.ਸੀ. ਸੈੱਲ ਫ਼ਰੀਦਕੋਟ ਦੇ ਚੇਅਰਮੈਨ ਡਾ. ਮੁਹੰਮਦ ਸਲੀਮ ਖਿਲਜੀ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਜਨਰਲ ਸਕੱਤਰ ਵਿਨੀਤ ਕੁਮਾਰ ‘ਆਸ਼ੂ ਮਿੱਤਲ’, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਜਨਰਲ ਸਕੱਤਰ ਦਵਿੰਦਰਬੀਰ ਸਿੰਘ ਬਰਾੜ ਮੱਤਾ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਸਕੱਤਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਸਕੱਤਰ ਬਲਵਿੰਦਰ ਸਿੰਘ ‘ਜੱਸੀ’ ਜੈਤੋ, ਟਰੱਕ ਯੂਨੀਅਨ ਜੈਤੋ ਦੇ ਸਾਬਕਾ ਪ੍ਰਧਾਨ ਰਾਜਦੀਪ ਸਿੰਘ ਔਲਖ (ਸਰਪੰਚ ਰਾਮੇਆਣਾ), ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ’ ਰੋਮਾਣਾ ਅਜੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਸੂਰਘੁਰੀ, ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ‘ਲਾਲੀ ਬਰਾੜ’ (ਸਾਬਕਾ ਸਰਪੰਚ ਚੰਦਭਾਨ), ਕਾਂਗਰਸ ਕਮੇਟੀ ਓਬੀਸੀ ਸੈੱਲ ਬਲਾਕ ਜੈਤੋ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਚੈਨਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉਜਲੇ ਰਾਜਨੀਤਿਕ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕਾਂਗਰਸੀਆਂ ਨੇ ਕਿਹਾ ਕਿ ਸੰਦੀਪ ਕੁਮਾਰ ਦੀ ਇਹ ਜਿੱਤ ਜੈਤੋ ਹਲਕੇ ਵਿੱਚ ਯੂਥ ਕਾਂਗਰਸ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕਰੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਹਲਕੇ ਦੇ ਨੌਜਵਾਨਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋਣਗੀਆਂ।