- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਧੂ ਪਰਿਵਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਿੱਖਾਂਵਾਲਾ ਦੇ ਬੱਚਿਆਂ ਨੂੰ ਸਕੂਲ ਬੈਗ ਵੰਡੇ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ‘‘ਉਹ ਹੱਥ ਸਦਾ ਪਵਿੱਤਰ ਹੁੰਦੇ ਹਨ, ਜੋ ਦੁਆ ਤੋਂ ਜ਼ਿਆਦਾ ਸੇਵਾ ਲਈ ਉੱਠਦੇ ਹਨ’’ ਦੀ ਭਾਵਨਾ ਨੂੰ ਸਾਕਾਰ ਕਰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਸਿੱਖਾਂਵਾਲਾ ਵਿਖੇ ਰੇਸ਼ਮ ਸਿੰਘ ਸੰਧੂ ਪੁੱਤਰ ਮੰਦਰ ਸਿੰਘ ਸੰਧੂ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਸਕੂਲ ਦੇ ਬੱਚਿਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਮੌਕੇ ਅਧਿਆਪਕ ਸਤੀਸ਼ ਕੁਮਾਰ ਨੇ ਪਹੁੰਚੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪਿੰਡ ਦੇ ਸਰਪੰਚ ਹਰਬੰਸ ਸਿੰਘ, ਨੰਬਰਦਾਰ ਸਰਦੂਲ ਸਿੰਘ, ਜਗਜੀਤ ਸਿੰਘ ਸੰਧੂ, ਰਣਧੀਰ ਸਿੰਘ ਸੰਧੂ, ਕਰਮ ਸਿੰਘ ਸੰਧੂ, ਮੋਹਕਮ ਸਿੰਘ ਬਰਾੜ, ਰੀਨਾ ਰਾਣੀ ਅਤੇ ਗੁਰਜੋਤ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਕੂਲ ਮੁਖੀ ਸਰਬਜੀਤ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਇਸ ਨੇਕ ਕਾਰਜ ਲਈ ਸੰਧੂ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਮੈਡਮ ਮਲਕੀਤ ਕੌਰ ਅਤੇ ਸਿੰਦਰਪਾਲ ਕੌਰ ਵੀ ਹਾਜ਼ਰ ਸਨ। ਅਧਿਆਪਕ ਅਰਸ਼ਦੀਪ ਸਿੰਘ ਨੇ ਸੰਧੂ ਪਰਿਵਾਰ ਦਾ ਧੰਨਵਾਦ ਕਰਦਿਆਂ ਪਰਿਵਾਰ ਦੇ ਕਾਰਜ ਦੀ ਸ਼ਲਾਘਾ ਕੀਤੀ।