ਸਪੀਕਰ ਸੰਧਵਾਂ ਨੇ ਵੱਖ-ਵੱਖ ਸਮਾਗਮਾਂ ’ਚ ਕੀਤੀ ਸ਼ਿਰਕਤ
ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ
Publish Date: Sun, 18 Jan 2026 04:32 PM (IST)
Updated Date: Mon, 19 Jan 2026 04:03 AM (IST)

ਵਿਕਾਸ ਗਰਗ ਪੰਜਾਬੀ ਜਾਗਰਣ ਫਰੀਦਕੋਟ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ।ਉਨ੍ਹਾਂ ਨੇ ਪਿੰਡ ਕੰਮੇਆਣਾ ਵਿਖੇ ਸ਼੍ਰੀ ਵਿਰਸਾ ਸਿੰਘ ਸੰਧੂ ਵੱਲੋਂ ਵਾਹਿਗੁਰੂ ਜੀ ਦੇ ਸ਼ੁਕਰਾਨੇ ਵਜੋਂ ਰੱਖੇ ਗਏ ਸ਼੍ਰੀ ਆਖੰਡ ਪਾਠ ਅਤੇ ਕਲਸੀ ਕੰਪਲੈਕਸ ਨੇੜੇ ਸਦਰ ਥਾਣਾ ਕੋਟਕਪੂਰਾ ਰੋਡ ਵਿਖੇ ਸੰਕਲਪ ਕੋਟਾ ਕਲਾਸਿਸ ਦੇ ਇਕ ਸਾਲ ਪੂਰਾ ਹੋਣ ਦੇ ਸ਼ੁੱਭ ਮੌਕੇ ਤੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਵਿਚ ਸ਼ਿਰਕਤ ਕੀਤੀ। ਉਸ ਤੋਂ ਬਾਅਦ ਸ. ਸੰਧਵਾ ਨੇੜੇ ਖੀਵਾ ਸਰਵਿਸ ਸਟੇਸ਼ਨ ਦੇਵੀ ਵਾਲਾ ਰੋਡ ਕੋਟਕਪੂਰਾ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋ ਰੱਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵਿਚ ਸ਼ਾਮਿਲ ਹੋਏ ਅਤੇ ਗੁਰੂ ਮਹਾਰਾਜ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਸ. ਸੰਧਵਾ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਹੋਏ ਗੁਰਦੁਆਰਾ ਸਾਹਿਬ ਪਿੰਡ ਜਲਾਲੇਆਣਾ ਵਿਖੇ ਜੰਗ ਸਿੰਘ ਬਰਾੜ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਵਿਚ ਨਤਮਸਤਕ ਹੋਏ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਪਰਿਵਾਰ ਵਿੱਚੋਂ ਅਚਾਨਕ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ, ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪਰਮਾਤਮਾ ਆਪਣੇ ਚਰਨਾਂ ਦੇ ਨਾਲ ਲਾਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ, ਸਿਮਰਜੀਤ ਸਿੰਘ ਐਮ. ਸੀ, ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ ਬਾਬਾ, ਚੇਅਰਮੈਨ ਗੁਰਮੀਤ ਸਿੰਘ ਆਰੇਆਲਾ, ਗਰਸੇਵਕ ਸਿੰਘ ਸੰਧੂ, ਹਰਸ਼ਦੀਪ ਸਿੰਘ ਸੰਧੂ, ਵਿਕਰਮਜੀਤ ਸਿੰਘ ਸੰਧੂ, ਅਨਮੋਲ ਗੋਇਲ, ਰੀਸ਼ਾਬ ਗੋਇਲ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।