-ਸਪੀਕਰ ਸੰਧਵਾਂ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
-ਸਪੀਕਰ ਸੰਧਵਾਂ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Publish Date: Tue, 03 Feb 2026 03:59 PM (IST)
Updated Date: Wed, 04 Feb 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕੇ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਉਹ ਲੋਕਾਂ ਨੂੰ ਸਹੂਲਤਾਂ ਉਪਲਬਧ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਕੁਲਤਾਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ, ਪਾਰਟੀ ਦੇ ਵਿਧਾਇਕਾ ਵੱਲੋਂ ਹਲਕਾ ਪੱਧਰ ਤੇ ਅਤੇ ਪੂਰੇ ਪੰਜਾਬ ਵਿਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ/ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ ਉਥੇ ਹੀ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਸਬੰਧੀ ਮੁਸ਼ਕਿਲਾਂ ਤੇ ਸ਼ਿਕਾਇਤਾਂ ਆਦਿ ਲੈ ਕੇ ਲੋਕ ਮਿਲੇ ਹਨ ਤੇ ਉਨ੍ਹਾਂ ਨੇ ਇਸ ਸਬੰਧ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਸਮਾਂਬੱਧ ਹੱਲ ਲਈ ਆਦੇਸ਼ ਦਿੱਤੇ ਹਨ। ਇਸ ਮੌਕੇ ਇਸ ਮੌਕੇ ਐਡਵੋਕੇਟ.ਬੀਰਇੰਦਰ ਸਿੰਘ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ , ਗੈਰੀ ਵੜਿੰਗ ਸਿਮਰਜੀਤ ਸਿੰਘ ਐਮ.ਸੀ. ਕੋਟਕਪੂਰਾ ਅਤੇ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।