ਸੰਧਵਾਂ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਸੰਧਵਾਂ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
Publish Date: Thu, 09 Apr 2026 03:52 PM (IST)
Updated Date: Fri, 10 Apr 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਹਾੜੀ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਮਾਰਕਿਟ ਕਮੇਟੀ ਕੋਟਕਪੂਰਾ ਵਿਖੇ ਆੜ੍ਹਤੀ ਐਸੋਸੀਏਸ਼ਨ, ਫੂਡ ਸਪਲਾਈ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਪਿਛਲੇ ਸਾਲਾਂ ਦੌਰਾਨ ਸਾਉਣੀ ਅਤੇ ਹਾੜੀ ਦੇ ਸੀਜ਼ਨ ਬਹੁਤ ਵਧੀਆ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸੀਜ਼ਨ ਦੌਰਾਨ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਸ ਦੌਰਾਨ ਸਾਰੇ ਖਰੀਦ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਸੰਬੰਧਤ ਅਧਿਕਾਰੀਆਂ ਨੂੰ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਦੱਸਿਆ ਕਿ ਕੋਟਕਪੂਰਾ ਖੇਤਰ ਵਿੱਚ 16 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਸਾਰੇ ਕੇਂਦਰਾਂ ਵਿੱਚ ਸੁਚਾਰੂ ਅਤੇ ਬਿਹਤਰ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਹੋਰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਆਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਯੁਗਵੀਰ ਕੁਮਾਰ ਸੈਕਟਰੀ ਮਾਰਕੀਟ ਕਮੇਟੀ, ਅਮਨਦੀਪ ਗਰੋਵਰ ਏ.ਐਸ.ਐਫ.ਓ, ਸੰਗਤ ਸਿੰਘ ਮੱਕੜ ਇੰਸਪੈਕਟਰ, ਰਾਜਿੰਦਰ ਸਿੰਘ ਮੈਨੇਜਰ ਪੰਜਾਬ ਸਟੇਟ ਵੇਅਰ ਹਾਉਸ, ਵਿਨੋਦ ਸਚਦੇਵਾ, ਸਿਮਰਨਜੀਤ ਸਿੰਘ, ਅਮੀਤੋਜ ਸ਼ਰਮਾ, ਹਰੀ ਕ੍ਰਿਸ਼ਨ ਗੋਇਲ, ਮਹਿੰਦਰ ਕੁਮਾਰ ਐਰਨ, ਮਹੇਸ਼ ਕਟਾਰੀਆ, ਸੁਖਦੇਵ ਸਿੰਘ ਸੰਧੂ, ਉਮੇਸ਼ ਗਰਗ, ਕ੍ਰਿਸ਼ਨ ਕੁਮਾਰ ਗੋਇਲ, ਮਨਦੀਪ ਸਿੰਘ, ਰਮਨ ਕਟਾਰੀਆ, ਸੰਜੀਵ ਕਟਾਰੀਆ, ਰਮਨ ਬਾਂਸਲ, ਮਹਿੰਦਰਪਾਲ ਸਿੰਘ ਲੱਕੀ, ਮਨਜੀਤ ਸਿੰਘ, ਮੁਨੀਮ ਪ੍ਰਧਾਨ ਬ੍ਰਹਮ ਪ੍ਰਕਾਸ਼, ਸਕੱਤਰ ਰਮੇਸ਼ ਕੁਮਾਰ ਗਾਬਾ, ਚੇਅਰਮੈਨ ਵੇਦ ਪ੍ਰਕਾਸ਼, ਗਗਨਦੀਪ ਸ਼ਰਮਾ, ਸੁਦਰਸ਼ਨ ਸਿੰਗਲਾ, ਰਮੇਸ਼ ਸ਼ਰਮਾ, ਹਰੀ ਰਾਮ, ਰਾਕੇਸ਼ ਕੁਮਾਰ, ਲੇਬਰ ਯੂਨੀਅਨ ਦੇ ਪ੍ਰਧਾਨ ਪਲਵਿੰਦਰ ਸਿੰਘ ਕਾਲਾ, ਸ਼ੰਭੂ ਸਿੰਘ, ਗੁਰਤੇਜ ਸਿੰਘ, ਗੋਰਾ ਸਿੰਘ, ਸੁਰਿੰਦਰ ਸਿੰਘ ਕੈਰੋਂ, ਗੋਲਡੀ ਹਾਜ਼ਰ ਸਨ।