ਕੂੜਾ ਚੁੱਕਣ ਨੂੰ ਲੈ ਕੇ ਆਹਮਣੇ ਸਾਹਮਣੇ ਹੋਏ ਸਫਾਈ ਕਰਮਚਾਰੀ ਤੇ ਪ੍ਰਸਾਸ਼ਨ ਹਾਈਕੋਰਟ ਦੇ ਆਦੇਸ਼ਾਂ ਤੇ ਸ਼ਹਿਰ ਅੰਦਰੋ ਕੂੜਾ ਚੁੱਕਣ ਨੂੰ ਲੈਕੇ ਆਹਮਣੇ ਸਾਹਮਣੇ ਹੋਏ ਸਫਾਈ ਕਰਮਚਾਰੀ ਤੇ ਪ੍ਰਸਾਸ਼ਨ
Publish Date: Tue, 21 Jul 2026 05:21 PM (IST)
Updated Date: Wed, 22 Jul 2026 04:04 AM (IST)
ਸਫਾਈ ਸੇਵਕਾਂ ਨੇ ਦਿੱਤੀ ਚੇਤਾਵਨੀ ਨਹੀਂ ਚੁੱਕਣ ਦਿੱਤਾ ਜਾਵੇਗਾ ਕੂੜਾ ਪ੍ਰਸਾਸ਼ਨ ਵੱਲੋਂ ਵੀ ਹਾਈਕੋਰਟ ਦੇ ਹੁਕਮ ਦੀ ਪਾਲਣਾ ਕਰਨ ਲਈ ਚੁੱਕਿਆ ਕਦਮ, ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ, ਮਾਹੌਲ ਤਣਾਅਪੂਰਨ ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ: ਪਿਛਲੇ 13 ਦਿਨਾਂ ਤੋਂ ਚੱਲ ਰਹੀ ਸਫਾਈ ਸੇਵਕਾਂ ਦੀ ਸੂਬਾ ਪੱਧਰੀ ਹੜਤਾਲ ਦੇ ਚਲਦੇ ਸ਼ਹਿਰ ਦੇ ਵਿੱਚ ਜਗ੍ਹਾ ਜਗ੍ਹਾ ਕੂੜੇ ਦੇ ਢੇਰ ਲੱਗੇ ਹੋਏ ਹਨ ਜਿਸ ਨੂੰ ਲੈ ਕੇ ਆਮ ਲੋਕ ਵੱਡੀ ਗਿਣਤੀ ਵਿੱਚ ਪਰੇਸ਼ਾਨ ਹੋ ਰਹੇ ਹਨ, ਜਿੱਥੇ ਬਿਮਾਰੀ ਫੈਲਣ ਦਾ ਖਤਰਾ ਮੰਡਰਾ ਰਿਹਾ ਹੈ, ਉੱਥੇ ਹੁਣ ਸ਼ਹਿਰ ਵਾਸੀਆਂ ਵੱਲੋਂ ਵੀ ਕੂੜੇ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ । ਦੂਜੇ ਪਾਸੇ ਹਾਈਕੋਰਟ ਵਿੱਚ ਲੋਕ ਹਿੱਤ ਚ ਪਾਈ ਗਈ ਪਟੀਸ਼ਨ ਦੇ ਚਲਦੇ ਹਾਈ ਕੋਰਟ ਵੱਲੋ ਆਦੇਸ਼ ਦਿੱਤਾ ਗਿਆ ਹੈ ਕਿ 22 ਤਰੀਕ ਤੱਕ ਪੰਜਾਬ ਭਰ ਦੇ ਸ਼ਹਿਰਾਂ ਵਿੱਚ ਕੂੜਾ ਸਾਫ ਕਰਾਇਆ ਜਾਵੇ ਜਿਸ ਦੇ ਚਲਦੇ ਅੱਜ ਹਾਈਕੋਰਟ ਦੇ ਹੁਕਮਾਂ ਨੂੰ ਪੂਰਾ ਕਰਨ ਲਈ ਸਿਵਿਲ ਪ੍ਰਸ਼ਾਸਨ ਵੱਲੋਂ ਨਿੱਜੀ ਟਰਾਲੀਆਂ ਅਤੇ ਜੇਸੀਬੀ ਲੈ ਕੇ ਕੂੜੇ ਦੇ ਢੇਰ ਚੁਕਾਉਣ ਲਈ ਕੂੜਾ ਡੰਪ ਤੇ ਪੁੱਜੇ, ਪਰ ਦੂਜੇ ਪਾਸੇ ਸਫਾਈ ਕਰਮਚਾਰੀ ਜਿਹੜੇ ਕਿ ਪਿਛਲੇ 13 ਦਿਨਾਂ ਤੋਂ ਹੜਤਾਲ ਤੇ ਬੈਠੇ ਹਨ ਉਹਨਾਂ ਵੱਲੋਂ ਪ੍ਰਸ਼ਾਸਨ ਦੇ ਇਸ ਕਦਮ ਦਾ ਵਿਰੋਧ ਕੀਤਾ ਅਤੇ ਕੂੜਾ ਚੱਕਣ ਤੋਂ ਰੋਕਿਆ ਗਿਆ। ਇਸ ਮੌਕੇ ਸਫਾਈ ਕਰਮਚਾਰੀ ਆਗੂ ਕੁਲਦੀਪ ਸਿੰਘ ਨੇ ਕਿਹਾ ਕਿ ਅਸੀਂ ਹਾਈ ਕੋਰਟ ਦੇ ਫੈਸਲੇ ਦਾ ਸਨਮਾਨ ਕਰਦੇ ਹਾਂ ਪਰ ਜੋ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਅਸੀਂ ਸਰਕਾਰ ਵਿਰੁੱਧ ਪ੍ਰੋਟੈਸਟ ਕਰ ਰਹੇ ਹਾਂ ਪਰ ਸਰਕਾਰ ਦੇ ਕੰਨ ਤੇ ਕੋਈ ਜੂ ਨਹੀਂ ਸਰਕ ਰਹੀ। ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਸਾਡੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਕਿਸੇ ਵੀ ਹਾਲਤ ਵਿੱਚ ਇਹ ਕੂੜਾ ਚੱਕਣ ਨਹੀਂ ਦੇਵਾਂਗੇ ਭਾਵੇਂ ਇਸ ਲਈ ਸਾਨੂੰ ਆਪਣੀ ਜਾਨ ਦੇਣੀ ਪਵੇ।ਇਸ ਮਾਹੌਲ ਦੇ ਚਲਦੇ ਸਥਿਤੀ ਕਾਫੀ ਤਨਾਪੂਰਨ ਬਣੀ ਹੋਈ ਹੈ ਪ੍ਰਸ਼ਾਸਨ ਵੱਲੋਂ ਹਾਲਾਂਕਿ ਵੱਡੀ ਪੱਧਰ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਹੋਇਆ ਹੈ ਤਾਂ ਕਿ ਕਿਸੇ ਵੀ ਸਥਿਤੀ ਨਾਲ ਨਿਬੜਨ ਲਈ ਪੁਲਿਸ ਦੀ ਸਹਾਇਤਾ ਲਈ ਜਾਵੇਗੀ। ਦੂਜੇ ਪਾਸੇ ਕਾਰਜਕਾਰੀ ਅਧਿਕਾਰੀ ਨਗਰ ਕੌਂਸਲ ਦੇ ਈਓ ਅੰਮ੍ਰਿਤ ਲਾਲ ਨੇ ਕਿਹਾ ਕਿ ਸੰਗਰੂਰ ਦੇ ਇੱਕ ਵਿਅਕਤੀ ਵੱਲੋਂ ਸਾਫ ਸਫਾਈ ਨੂੰ ਲੈਕੇ ਹਾਈਕੋਰਟ ਚ ਇੱਕ ਪਟੀਸ਼ਨ ਪਾਈ ਗਈ ਸੀ ਕਿ ਹਾਲਾਤ ਮਾੜੇ ਬਣਦੇ ਜਾ ਰਹੇ ਹਨ ਇਸ ਲਈ ਸਥਾਨਕ ਸਰਕਾਰਾਂ ਨੂੰ ਜਿੰਮੇਦਾਰੀ ਲੈਣੀ ਪਵੇਗੀ ਜਿਸ ਨੂੰ ਲੈਕੇ ਹਾਈਕੋਰਟ ਨੇ 22 ਤਰੀਖ ਤੱਕ ਸਾਰੇ ਸ਼ਹਿਰਾਂ ਅੰਦਰ ਸਫਾਈ ਕਰਨ ਦੇ ਆਦੇਸ਼ ਦਿੱਤੇ ਹਨ ਜਿਸਨੂੰ ਲਾਗੂ ਕਰਵਾਉਣ ਲਈ ਹਰ ਹੀਲੇ ਅੱਜ ਕੋਸ਼ਿਸ਼ ਕੀਤੀ ਜਾਵੇਗੀ।