
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿੱਚ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਪੌਦੇ ਲਗਾਏ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਵੱਲੋਂ “ਏਕ ਪੇੜ ਮਾਂ ਦੇ ਨਾਮ” ਸਿਰਲੇਖ ਹੇਠ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਛਾਂਦਾਰ, ਫਲਦਾਰ ਅਤੇ ਸਜਾਵਟੀ ਪੌਦੇ ਲਗਾਏ ਗਏ। ਇਸ ਮੌਕੇ ਗੁਲਾਬ, ਸੁਖਚੈਨ, ਜਾਮਣ ਅਤੇ ਇੰਡੋਰ ਪੌਦਿਆਂ ਸਮੇਤ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਕਾਲਜ ਦੇ ਵਾਤਾਵਰਨ ਨੂੰ ਹੋਰ ਸੁੰਦਰ ਤੇ ਹਰਿਆ-ਭਰਿਆ ਬਣਾਉਣ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਅਕਸ਼ੈ ਗਰਗ, ਡਾ. ਸਤੀਸ਼ ਸ਼ਰਮਾ, ਉਮੇਸ਼ ਤਿਵਾੜੀ, ਰਣਜੀਵ ਸ਼ਰਮਾ, ਗੋਪਾਲ ਵੋਹਰਾ, ਕੁਲਭੂਸ਼ਣ ਕੌੜਾ, ਜਰਨੈਲ ਸਿੰਘ ਮਾਨ, ਨਰੇਸ਼ ਪਾਲ ਕਾਂਸਲ, ਸੁਭਾਸ਼ ਗੋਇਲ,. ਰਜਿੰਦਰ ਸਿੰਘ ਸ੍ਰਾਂ, ਟੀ. ਆਰ. ਅਰੋੜਾ, ਪੰਕਜ ਬਾਂਸਲ, ਨਰੇਸ਼ ਗੋਇਲ, ਡਾ. ਗਗਨ ਅਰੋੜਾ, ਦਿਨੇਸ਼ ਮਿੱਤਲ ਅਤੇ ਰਾਜੀਵ ਸ਼ਰਮਾ ਸਮੇਤ ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰ ਹਾਜ਼ਰ ਸਨ। ਇਸ ਤੋਂ ਇਲਾਵਾ ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਅਤੇ ਕਾਲਜ ਸਟਾਫ਼ ਵੀ ਮੌਜੂਦ ਸਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰੁੱਖ ਅਤੇ ਪੌਦੇ ਨਾ ਸਿਰਫ਼ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਂਦੇ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਵਾਤਾਵਰਨ ਦੀ ਰੱਖਿਆ ਲਈ ਅੱਗੇ ਆਉਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ।