- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਪੰਜਾਬ ਡਿਗਰੀ ਕਾਲਜ ਵਿੱਚ ਲਗਾਏ ਗਏ ਬੂਟੇ

ਅਰਸ਼ਦੀਪ ਸੋਨੀ ਪੰਜਾਬੀ ਜਾਗਰਣ ਸਾਦਿਕ : ਪੰਜਾਬ ਡਿਗਰੀ ਕਾਲਜ ਵਿਖੇ ‘ਇੱਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੁੱਖ ਲਗਾਉਣ ਦੀ ਗਤੀਵਿਧੀ ਰੈੱਡ ਰਿਬਨ ਕਲੱਬ ਦੇ ਮੁਖੀ ਪ੍ਰੋ. ਜੁਗਰਾਜ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਕਾਲਜ ਕੈਂਪਸ ਵਿੱਚ ਵੱਖ ਵੱਖ ਕਿਸਮਾਂ ਦੇ ਬੂਟੇ ਲਗਾ ਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ।ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਮੋਲ ਹਿੱਸਾ ਹਨ। ਰੁੱਖ ਸਾਨੂੰ ਸਾਫ਼ ਹਵਾ, ਛਾਂ ਅਤੇ ਆਕਸੀਜਨ ਦੇ ਕੇ ਕੁਦਰਤੀ ਸੰਤੁਲਨ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਮੁਹਿੰਮ ਵਿੱਚ ਭਾਗ ਲਿਆ। ਇਸ ਮੌਕੇ ਪ੍ਰੋਫੈਸਰ ਜੁਗਰਾਜ ਸਿੰਘ ਅਤੇ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਕਾਲਜ ਵਿੱਚ ਛਾਂ ਦਾਰ ਤੇ ਫਲਦਾਰ ਬੂਟੇ ਲਗਾਏ ਗਏ ਅਤੇ ਨਾਲ ਹੀ ਇਹਨਾਂ ਬੂਟਿਆਂ ਦੀ ਨਿਯਮਿਤ ਦੇਖਭਾਲ ਕਰਨ, ਵਾਤਾਵਰਨ ਨੂੰ ਹਰਿਆੑਭਰਿਆ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ੑਸੁਥਰਾ ਤੇ ਸਿਹਤਮੰਦ ਵਾਤਾਵਰਨ ਸਿਰਜਣ ਦਾ ਸੰਕਲਪ ਲਿਆ।ਕਾਲਜ ਪ੍ਰਬੰਧਕ ਕਮੇਟੀ ਨੇ ਕਿਹਾ ਕਿ ‘ਇੱਕ ਰੁੱਖ ਮਾਂ ਦੇ ਨਾਮ’ ਵਰਗੀਆਂ ਮੁਹਿੰਮਾਂ ਸਮਾਜ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਬਹੁਤ ਮਹੱਤਵਪੂਰਨ ਹਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।