ਪੰਜਾਬ ਬਚਾਓ ਯਾਤਰਾ ਨਵੀਂ ਦਿਸ਼ਾ ਪ੍ਰਦਾਨ ਕਰੇਗੀ : ਬਰਾੜ
‘ਪੰਜਾਬ ਬਚਾਓ’ ਯਾਤਰਾ ਸੂਬੇ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗੀ : ਮਨਤਾਰ ਸਿੰਘ ਬਰਾੜ
Publish Date: Sat, 21 Feb 2026 03:38 PM (IST)
Updated Date: Sun, 22 Feb 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ‘ਪੰਜਾਬ ਬਚਾਓ, ਸੁਖਬੀਰ ਸਿੰਘ ਬਾਦਲ ਲਿਆਓ’ ਯਾਤਰਾ ਪੰਜਾਬ ਦੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਪੰਜਾਬ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਵਿਚ ਇਸ ਯਾਤਰਾ ਦੌਰਾਨ ਹੋਣ ਵਾਲੀਆਂ ਰੈਲੀਆਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਕਿਸਾਨਾਂ ਨੂੰ ਫ਼ਸਲਾਂ ਦੇ ਵਾਜਿਬ ਦਿਵਾਉਣ, ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ, ਖੇਤੀਬਾੜੀ ਖੇਤਰ ਵਿਚ ਵੱਧ ਰਹੇ ਸੰਕਟ, ਪੰਜਾਬ ਵਿਚ ਹੜ੍ਹ ਨਾਲ ਹੋਏ ਨੁਕਸਾਨ ਲਈ ਪ੍ਰਭਾਵਿਤ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿਵਾਉਣ, ਬੇਰੁਜ਼ਗਾਰੀ, ਉਦਯੋਗ-ਵਪਾਰਕ ਖੇਤਰ ਦੀਆਂ ਚਣੌਤੀਆਂ, ਅਨੁਸੂਚਿਤ ਜਾਤੀਆਂ ਤੇ ਹੋਰ ਵਰਗਾਂ ਦੇ ਅਧਿਕਾਰਾਂ ਅਤੇ ਪੰਜਾਬ ਦੇ ਹੋਰ ਸਰੋਕਾਰਾਂ ਬਾਰੇ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਇਹ ਯਾਤਰਾ ਨੌਜਵਾਨਾਂ ਵਿਚ ਹੋਰ ਉਤਸ਼ਾਹ ਪੈਦਾ ਕਰੇਗੀ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਇਹ ਯਾਤਰਾ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਲਿਆਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੋਟਕਪੂਰਾ ਹਲਕੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਅਕਾਲੀ ਦਲ ਨਾ ਜੋੜਨਗੇ ਤਾਂ ਜੋ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ ਆਦਿ ਹਾਜ਼ਰ ਸਨ।