ਡੀਸੀਐੱਮ ਸਕੂਲ ਦੀ ਗੁਰਸਿਮਰ ਕੌਰ ਰਹੀ ਅੱਵਲ
ਗੁਰੂ ਨਾਨਕ ਮਲਟੀਵਰਸਿਟੀ ਗੁਰਮਤਿ ਮੁਕਾਬਲੇ 2025 ਵਿੱਚੋਂ ਡੀ. ਸੀ. ਐੱਮ ਸਕੂਲ ਦੀ ਵਿਦਿਆਰਥਣ ਨੇ ਕੀਤਾ ਪਹਿਲਾ ਸਥਾਨ ਹਾਸਿਲ।
Publish Date: Sat, 07 Feb 2026 03:47 PM (IST)
Updated Date: Sun, 08 Feb 2026 03:59 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਡੀ. ਸੀ. ਐੱਮ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਧੰਨ ਸ਼੍ਰੀ ਗੁਰੂ ਤੇਗ ਬਹਾਦੁਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ “ਰੰਗਰੇਟਾ ਗੁਰੂ ਕਾ ਬੇਟਾ” ਬਖਸ਼ਿਸ ਦਿਵਸ ਦੇ 350 ਸਾਲਾ ਨੂੰ ਸਮਰਪਿਤ ਮੁਕਾਬਲੇ ਵਿੱਚੋਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਗੁਰਸਿਮਰ ਕੌਰ ਨੇ ਪਹਿਲਾ ਸਥਾਨ ਹਾਸਿਲ ਕਰ ਕੇ ਲੈਪਟਾਪ, ਸਮਾਰਟਵਾਚ ਇਨਾਮ ਵਜੋ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਬੇਹੱਦ ਖੁਸ਼ੀ ਪ੍ਰਗਟ ਕਰਦੇ ਹੋਏ ਸਕੂਲ ਦੇ ਚੇਅਰਮੈਨ ਪਵਨ ਮਿੱਤਲ ਜੀ, ਸਰਪ੍ਰਸਤ ਅਸ਼ੋਕ ਚਾਵਲਾ ਜੀ, ਸਕੂਲ ਦੇ ਪ੍ਰਿੰਸੀਪਲ ਮਨਾਕਸ਼ੀ ਸ਼ਰਮਾ ਅਤੇ ਵਾਇਸ ਪ੍ਰਿੰਸੀਪਲ ਕਾਜਲ ਮਿੱਤਲ ਜੀ ਨੇ ਵਿਦਿਆਰਥਣ ਗੁਰਸਿਮਰ ਕੌਰ ਅਤੇ ਉਸਦੇ ਮਾਤਾ ਪਿਤਾ ਨੂੰ ਸਕੂਲ ਪਹੁੰਚਣ ਤੇ ਵਿਸ਼ੇਸ਼ ਸਨਮਾਨਿਤ ਕੀਤਾ ਅਤੇ ਵਧਾਈ ਦਿੰਦੇ ਹੋਏ ਕਿਹਾ ਕਿ ਡੀ. ਸੀ. ਐਮ ਸਕੂਲ ਦੇ ਵਿਦਿਆਰਥੀ ਖੇਡਾਂ ਅਤੇ ਕਲਾ ਦੇ ਖੇਤਰ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿੱਚ ਹਰ ਸਾਲ ਦੀ ਤਰ੍ਹਾਂ ਵਧੀਆ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕਰਦੇ ਹਨ। ਗੁਰੂ ਨਾਨਕ ਮਲਟੀਵਰਸਿਟੀ ਦੇ ਸਮੂਹ ਮੈਂਬਰ, ਸੰਸਥਾਪਕ ਜਸਵਿੰਦਰ ਸਿੰਘ ਖ਼ਾਲਸਾ, ਵਾਈਸੀ ਹਰਮੰਦਰ ਸਿੰਘ (ਜ਼ੋਨ ਜੈਤੋ, ਕੋਟਕਪੂਰਾ) ਸਕੱਤਰ ਦਵਿੰਦਰ ਸਿੰਘ ਅਤੇ ਉਹਨਾਂ ਦੇ ਨਾਲ ਆਏ ਮੈਂਬਰਾ ਨੂੰ ਸਕੂਲ ਵੱਲੋਂ ਧੰਨਵਾਦ ਕਰਦਿਆਂ ਵਧਾਈ ਦਿੱਤੀ।