ਵਿਧਾਇਕ ਸੇਖੋਂ ਭਲਕੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਭਲਕੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ
Publish Date: Thu, 26 Feb 2026 03:18 PM (IST)
Updated Date: Fri, 27 Feb 2026 04:01 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਵੱਲੋਂ ਕੱਲ੍ਹ ਲਗਭਗ 1.77 ਕਰੋੜ ਰੁਪਏ ਦੀ ਲਾਗਤ ਨਾਲ ਫ਼ਰੀਦਕੋਟ–ਕੋਟਕਪੂਰਾ ਰੋਡ ਉੱਤੇ ਪੈਂਦੀ ਲੰਗੇਆਣਾ ਡ੍ਰੇਨ, ਨੇੜੇ ਦਿੱਲੀ ਇੰਟਰਨੈਸ਼ਨਲ ਸਕੂਲ ਦੀ ਪੁੱਲ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਪੁਲ ਦੀ ਉਸਾਰੀ ਨਾਲ ਇਲਾਕੇ ਵਿੱਚ ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਸੜਕ ਹਾਦਸਿਆਂ ’ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਜਾ ਸਕੇਗਾ। ਇਸ ਤੋਂ ਇਲਾਵਾ ਵਿਧਾਇਕ ਸੇਖੋਂ ਵੱਲੋਂ ਨੈਸ਼ਨਲ ਹਾਈਵੇ ਡਵੀਜ਼ਨ ਫ਼ਿਰੋਜ਼ਪੁਰ ਰਾਹੀਂ ਟਹਿਣਾ ਤੋਂ ਸੰਧਵਾਂ ਤੱਕ ਟਹਿਣਾ–ਫ਼ਰੀਦਕੋਟ–ਸੰਧਵਾਂ–ਕੋਟਕਪੂਰਾ–ਢਿਲਵਾਂ ਕਲਾਂ ਰੋਡ ਦੀ ਅਪਗ੍ਰੇਡੇਸ਼ਨ ਦਾ ਕੰਮ ਲਗਭਗ 9 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਜਾਵੇਗਾ। ਇਸ ਪ੍ਰੋਜੈਕਟ ਨਾਲ ਇਲਾਕੇ ਦੀ ਕਨੈਕਟਿਵਿਟੀ ਮਜ਼ਬੂਤ ਹੋਵੇਗੀ ਅਤੇ ਆਮ ਲੋਕਾਂ ਨੂੰ ਆਵਾਜਾਈ ਸਬੰਧੀ ਵੱਡੀ ਰਾਹਤ ਮਿਲੇਗੀ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸੀ ਕੰਮ ਕਰਕੇ ਵਿਖਾਉਣ ਵਾਲੀ ਸਰਕਾਰ ਹੈ।